ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਤੇ ਜ਼ਿੰਮੇਵਾਰੀਆਂ ਬਾਰੇ ਕੀਤਾ ਜਾਗਰੂਕ ਵਿਦਿਆਰਥੀਆਂ ਨੂਕਾਨੂੰਨੀ ਅਧਿਕਾਰਾਂ ਤੇ ਜ਼ਿੰਮੇਵਾਰੀਆਂ ਬਾਰੇ ਕੀਤਾ ਜਾਗਰੂਕ
Publish Date: Thu, 01 Oct 2026 05:05 PM (IST)
Updated Date: Fri, 02 Oct 2026 04:04 AM (IST)
ਹੈਪੀ ਕਾਠਪਾਲ. ਪੰਜਾਬੀ ਜਾਗਰਣ, ਜਲਾਲਾਬਾਦ : ਸਪ੍ਰਿੰਗ ਡੇਲਜ਼ ਸਕੂਲ, ਪਿੰਡ ਖੁੜੰਜ ਵੱਲੋਂ ਬਾਰ ਐਸੋਸੀਏਸ਼ਨ ਜਲਾਲਾਬਾਦ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਕਾਨੂੰਨੀ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਬਾਰ ਐਸੋਸੀਏਸ਼ਨ ਦੇ ਵਫ਼ਦ ਦੀ ਅਗਵਾਈ ਪ੍ਰਧਾਨ ਅਤੇ ਐਡਵੋਕੇਟ ਸੁਸ਼ੀਲ ਕੁੱਕੜ ਨੇ ਕੀਤੀ। ਇਸ ਮੌਕੇ ਸੀਨੀਅਰ ਐਡਵੋਕੇਟ ਗੁਰਵਿੰਦਰ ਕੁਮਾਰ ਜਿੰਦਲ, ਸਕੱਤਰ ਸ਼ਾਂਤਮ ਮੁੰਜਾਲ ਅਤੇ ਹੋਰ ਮੈਂਬਰ ਵੀ ਮੌਜੂਦ ਸਨ। ਸਕੂਲ ਦੇ ਚੇਅਰਮੈਨ ਧੀਰਜ ਵਾਟਸ ਅਤੇ ਪ੍ਰਬੰਧ ਨਿਰਦੇਸ਼ਕ ਦੀਪਕ ਨਾਗਪਾਲ, ਵਿਕਾਸ ਨਾਗਪਾਲ ਅਤੇ ਸੰਚਿਤ ਰਹੇਜਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਦੌਰਾਨ ਮਹਿਮਾਨਾਂ ਨੂੰ ਸਕੂਲ ਦਾ ਦੌਰਾ ਵੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਸਕੂਲ ਦੇ ਬੁਨਿਆਦੀ ਢਾਂਚੇ, ਸਹੂਲਤਾਂ ਅਤੇ ਵਿਦਿਅਕ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪ੍ਰੋਗਰਾਮ ਦੌਰਾਨ ਕਾਨੂੰਨੀ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਪਾਕਸੋ ਐਕਟ (ਬੱਚਿਆਂ ਨੂੰ ਯੌਨ ਅਪਰਾਧਾਂ ਤੋਂ ਸੁਰੱਖਿਆ ਐਕਟ), ਬੱਚਿਆਂ ਦੇ ਅਧਿਕਾਰਾਂ, ਕਰਤੱਵਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਨਿਡਰ ਹੋ ਕੇ ਆਪਣੀ ਗੱਲ ਰੱਖਣ ਅਤੇ ਲੋੜ ਪੈਣ ਤੇ ਮਾਪਿਆਂ, ਅਧਿਆਪਕਾਂ ਜਾਂ ਸਬੰਧਤ ਅਧਿਕਾਰੀਆਂ ਤੋਂ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਨਿਰਦੇਸ਼ਕ ਵਿਕਾਸ ਨਾਗਪਾਲ ਨੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਦਾ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਦੇਣ ਲਈ ਧੰਨਵਾਦ ਕੀਤਾ। ਪ੍ਰਿੰਸੀਪਲ ਨੀਰਜ ਕੁਮਾਰ ਨੇ ਧੰਨਵਾਦ ਮਤਾ ਪੇਸ਼ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਕਾਨੂੰਨੀ ਜਾਗਰੂਕਤਾ, ਆਤਮਵਿਸ਼ਵਾਸ ਅਤੇ ਜ਼ਿੰਮੇਵਾਰ ਵਿਹਾਰ ਵਿਕਸਿਤ ਕਰਨ ਵਿੱਚ ਸਹਾਇਕ ਹੁੰਦੇ ਹਨ। ਵਾਈਸ ਪ੍ਰਿੰਸੀਪਲ ਪੂਨਮ ਖੇੜਾ ਨੇ ਵੀ ਪ੍ਰੋਗਰਾਮ ਦੇ ਸਫਲ ਆਯੋਜਨ ਵਿੱਚ ਅਹਿਮ ਭੂਮਿਕਾ ਨਿਭਾਈ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸਹਿਯੋਗ ਦਿੱਤਾ।