ਵਿਦਿਆਰਥੀਆਂ ਨੂੰ ਪੋਸ਼ਟਿਕ ਤੱਤਾਂ ਬਾਰੇ ਜਾਣਕਾਰੀ ਦਿੱਤੀ
ਵਿਦਿਆਰਥੀਆਂ ਨੂੰ ਪੋਸ਼ਟਿਕ ਤੱਤਾਂ ਬਾਰੇ ਜਾਣਕਾਰੀ ਦਿੱਤੀ
Publish Date: Fri, 10 Apr 2026 04:14 PM (IST)
Updated Date: Fri, 10 Apr 2026 04:17 PM (IST)
ਜ਼ਿਲ੍ਹੇ ਸਿੰਘ.ਪੰਜਾਬੀ ਜਾਗਰਣ ਮੰਡੀ ਲਾਧੂਕਾ : ਮੰਡੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਚ ਵਿਦਿਆਰਥੀਆਂ ਨੂੰ ਪੋਸ਼ਟਿਕ ਤੱਤਾਂ ਬਾਰੇ ਮਹੱਤਵਪੂਰਨ ਜਾਣਕਾਰੀ ਯੂਨੀਵਰਸਿਟੀ ਇੰਸਟੀਚਿਊਟ ਆਫ ਨਰਸਿੰਗ ਜਲਾਲਾਬਾਦ ਵਲੋਂ ਮੁਹੱਈਆ ਕਰਵਾਈ ਗਈ। ਇਕ ਮੁਹਿੰਮ ਦੇ ਤਹਿਤ ਬੀ ਐੱਸ ਸੀ ਸੱਤਵੇਂ ਸਮੈਸਟਰ ਦੇ ਵਿਦਿਆਰਥੀਆਂ ਵਲੋਂ ਨਾਟਕ ਕਲਾ ਰਾਹੀ ਵਿਦਿਆਰਥੀਆਂ ਨੂੰ ਪੋਸ਼ਟਿਕ ਤੱਤਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾ ਪਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰ ਦੇ ਹੋਏ ਕਿਹਾ ਕਾਰਬੋਹਾਈਡਰੇਟ, ਪ੍ਰੋਟੀਨ, ਫੈਟ, ਵਿਟਾਮਿਨ ਮਿਨਰਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਹੈ ਕਾਰਬੋਹਾਈਡਰੇਟ ਸ਼ਰੀਰ ਨੂੰ ਤਬਰੰਤ ਊਰਜਾ, ਪ੍ਰੋਟੀਨ ਸ਼ਰੀਰ ਦਾ ਵਾਧਾ ਅਤੇ ਮਾਸਪੇਸ਼ੀਆਂ ਦੀ ਮੁਰੰਮਤ, ਫੈਟਸ ਲੰਮੇ ਸਮੇਂ ਲਈ ਊਰਜਾ ਅਤੇ ਵਿਟਾਮਿਨ ਸ਼ਰੀਰ ਦਾ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਮਜ਼ਬੂਤ ਕਰਦੇ ਹਨਇਸ ਸਕੂਲ ਦੇ ਪ੍ਰਿੰਸੀਪਲ ਰਜਿੰਦਰ ਕੁਮਾਰ, ਵਾਈਸ ਪ੍ਰਿੰਸੀਪਲ ਰਣਜੀਤ ਸਿੰਘ ਪ੍ਰਵੀਨ ਕੁਮਾਰ, ਹਰਮਨ ਚੰਦ, ਰਾਜੇਸ਼ ਕੁਮਾਰ, ਨਰਿੰਦਰ ਕੁਮਾਰ ਆਦਿ ਵੀ ਹਾਜਰ ਸਨ।