ਸੁਭਾਸ਼ ਥਿੰਦ ਨੂੰ ਮਿਲਿਆ ‘ਡੀਜੀਪੀ ਡਿਸਕ’ ਐਵਾਰਡ
ਸੁਭਾਸ਼ ਥਿੰਦ ਨੂੰ ਮਿਲਿਆ ਡੀਜੀਪੀ ਡਿਸਕ ਐਵਾਰਡ
Publish Date: Sat, 07 Feb 2026 05:52 PM (IST)
Updated Date: Sat, 07 Feb 2026 05:53 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਲਗਭਗ 119 ਦੇ ਕਰੀਬ ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਡੀਜੀਪੀ ਡਿਸਕ ਦੇ ਕੇ ਸਨਮਾਨਿਤ ਕੀਤਾ।ਐਸਐਸਪੀ ਗੁਰਮੀਤ ਸਿੰਘ ਨੇ ਸੁਭਾਸ਼ ਥਿੰਦ ਨੂੰ ਮਿਲਿਆ ਡੀਜੀਪੀ ਡਿਸਕ ਐਵਾਰਡ ਲਗਾਇਆ। ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਵਲੋਂ ਭਾਰਤ-ਪਾਕਿਸਤਾਨ ਸਰਹੱਦ ਅਤੇ ਪੰਜਾਬ-ਰਾਜਸਥਾਨ ਸਰਹੱਦ ਤੇ ਦੂਜੀ ਰੱਖਿਆ ਲਾਈਨ ਤੇ ਲਗਾਤਾਰ ਹਾਈ-ਟੈਕ ਚੌਕੀਆਂ ਸਥਾਪਤ ਕਰਕੇ ਨਸ਼ਿਆਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਤਹਿਤ, ਪੁਲਿਸ ਨੇ ਅੱਜ ਤੱਕ ਕਈ ਮਾਮਲੇ ਦਰਜ ਕੀਤੇ ਹਨ। ਨਾ ਸਿਰਫ਼ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਸਗੋਂ ਬਰਾਮਦਗੀਆਂ ਵੀ ਕੀਤੀਆਂ ਗਈਆਂ ਹਨ। ਅੱਜ ਤੱਕ, ਪੁਲਿਸ ਨੇ ਹੈਰੋਇਨ, ਅਫੀਮ, ਭੁੱਕੀ ਅਤੇ ਹੋਰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਵਿਰੁੱਧ ਕਾਰਵਾਈ ਕੀਤੀ ਹੈ। ਇਹ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਪੁਲਿਸ ਦੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨੂੰ ਮਾਨਤਾ ਦਿੰਦੇ ਹੋਏ, ਪੁਲਿਸ ਮੁਲਾਜਮਾਂ ਨੂੰ ਡੀਜੀਪੀ ਗੌਰਵ ਯਾਦਵ ਨੇ ਜ਼ਿਲ੍ਹੇ ਦੇ ਲਗਭਗ 119 ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਡੀਜੀ ਡਿਸਕ ਨਾਲ ਸਨਮਾਨਿਤ ਕੀਤਾ ਸੀ। ਜਿਸਦੇ ਚਲਦਿਆਂ ਸੁਭਾਸ਼ ਥਿੰਦ ਨੂੰ ਡੀਜੀਪੀ ਡਿਸਕ ਐਵਾਰਡ ਮਿਲਿਆ ਹੈ।