
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੁਹਾਨੀ ਡੋਡਾ ਨੇ ਕਰੀਬ ਇੱਕ ਮਹੀਨਾ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਥੋੜ੍ਹੇ ਸਮੇਂ ਬਾਅਦ ਹੀ ਉਨ੍ਹਾਂ ਨੂੰ ਅਬੋਹਰ ਵਰਗੇ ਮਹੱਤਵਪੂਰਨ ਵਿਧਾਨ ਸਭਾ ਹਲਕੇ ਦੀ ਜ਼ਿੰਮੇਵਾਰੀ ਮਿਲਣਾ ਸਿਆਸੀ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ

ਭਾਰਤ ਭੂਸ਼ਣ ਸ਼ਰਮਾ, ਪੰਜਾਬੀ ਜਾਗਰਣ,ਅਬੋਹਰ: ਆਮ ਆਦਮੀ ਪਾਰਟੀ ਵੱਲੋਂ ਅਬੋਹਰ ਵਿਧਾਨ ਸਭਾ ਹਲਕੇ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਸੁਹਾਨੀ ਡੋਡਾ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਹਾਈਕਮਾਂਡ ਵੱਲੋਂ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਨਿਯੁਕਤੀ ਦਾ ਅਧਿਕਾਰਤ ਐਲਾਨ ਕੀਤਾ ਗਿਆ। ਇਹ ਜਾਣਕਾਰੀ ਅਸ਼ੋਕ ਆਹੂਜਾ ਨੇ ਦਿੱਤੀ।
ਦੱਸਣਯੋਗ ਹੈ ਕਿ ਸੁਹਾਨੀ ਡੋਡਾ ਅਬੋਹਰ ਵਾਸੀ ਸ਼ਿਵ ਲਾਲ ਡੋਡਾ ਦੀ ਨੂੰਹ ਹਨ। ਉਨ੍ਹਾਂ ਦੇ ਹਲਕਾ ਇੰਚਾਰਜ ਬਣਨ ਦੀ ਖ਼ਬਰ ਮਿਲਦੇ ਹੀ ਡੋਡਾ ਪਰਿਵਾਰ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਸੋਸ਼ਲ ਮੀਡੀਆ ’ਤੇ ਵੀ ਵਧਾਈਆਂ ਦਾ ਸਿਲਸਿਲਾ ਜਾਰੀ ਰਿਹਾ।
ਪਾਰਟੀ ਵਿੱਚ ਸ਼ਾਮਲ ਹੋਣ ਤੋਂ ਇੱਕ ਮਹੀਨੇ ਬਾਅਦ ਮਿਲੀ ਜ਼ਿੰਮੇਵਾਰੀ
ਸੁਹਾਨੀ ਡੋਡਾ ਨੇ ਕਰੀਬ ਇੱਕ ਮਹੀਨਾ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਸੀ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਥੋੜ੍ਹੇ ਸਮੇਂ ਬਾਅਦ ਹੀ ਉਨ੍ਹਾਂ ਨੂੰ ਅਬੋਹਰ ਵਰਗੇ ਮਹੱਤਵਪੂਰਨ ਵਿਧਾਨ ਸਭਾ ਹਲਕੇ ਦੀ ਜ਼ਿੰਮੇਵਾਰੀ ਮਿਲਣਾ ਸਿਆਸੀ ਤੌਰ ’ਤੇ ਅਹਿਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਨੂੰ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਪੂਰੀ ਇਮਾਨਦਾਰੀ ਨਾਲ ਨਿਭਾਵਾਂਗੀ ਜ਼ਿੰਮੇਵਾਰੀ : ਸੁਹਾਨੀ ਡੋਡਾ
ਨਵ-ਨਿਯੁਕਤ ਹਲਕਾ ਇੰਚਾਰਜ ਸੁਹਾਨੀ ਡੋਡਾ ਨੇ ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਂਡ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ ਅਤੇ ਅਮਨ ਅਰੋੜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਭਰੋਸਾ ਜਤਾਉਂਦਿਆਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਨੀਤੀਆਂ ਅਤੇ ਸਰਕਾਰ ਦੇ ਲੋਕ-ਹਿਤੈਸ਼ੀ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ।