ਸੁਨੀਲ ਜਾਖੜ ਨੇ ਪੰਜਾਬ ਸਰਕਾਰ 'ਤੇ GRAMG ਨੂੰ ਲੈ ਕੇ ਕੱਸਿਆ ਤਨਜ਼, ਕਿਹਾ- AAP ਨੂੰ ਗਰੀਬ ਦੀ ਹਾਏ ਲੈ ਕੇ ਬੈਹ ਜਾਏਗੀ
ਵਿਕਸਤ ਭਾਰਤ ਜੀ ਰਾਮ ਜੀ ਯੋਜਨਾ ਪ੍ਰਤੀ ਜਨ ਜਾਗਰੂਕਤਾ ਮੁਹਿੰਮ ਤਹਿਤ ਸੁਨੀਲ ਜਾਖੜ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ ।ਸੁਨੀਲ ਜਾਖੜ ਨੇ ਕਿਹਾ ਕਿ ਆਪ ਸਰਕਾਰ ਆਪਣੀਆਂ ਨਾਕਾਮੀਆਂ 'ਤੇ ਪਰਦੇ ਪਾਉਣ ਲਈ ਅਤੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਇਸ ਯੋਜਨਾ ਖਿਲਾਫ ਕੂੜ ਪ੍ਰਚਾਰ ਕਰ ਰਹੀ ਹੈ ।
Publish Date: Wed, 07 Jan 2026 01:07 PM (IST)
Updated Date: Wed, 07 Jan 2026 01:15 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫਾਜ਼ਿਲਕਾ :ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਖਿਓਵਾਲੀ ਢਾਬ ਤੋਂ ਗਰੀਬਾਂ ਦੇ ਹਿੱਤ ਵਿਚ ਬਣਾਈ ਗਈ ਵਿਕਸਤ ਭਾਰਤ ਜੀ ਰਾਮ ਜੀ ਯੋਜਨਾ ਸਬੰਧੀ ਜਨ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕੀਤੀ ।
ਵਿਕਸਤ ਭਾਰਤ ਜੀ ਰਾਮ ਜੀ ਯੋਜਨਾ ਪ੍ਰਤੀ ਜਨ ਜਾਗਰੂਕਤਾ ਮੁਹਿੰਮ ਤਹਿਤ ਸੁਨੀਲ ਜਾਖੜ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ ।ਸੁਨੀਲ ਜਾਖੜ ਨੇ ਕਿਹਾ ਕਿ ਆਪ ਸਰਕਾਰ ਆਪਣੀਆਂ ਨਾਕਾਮੀਆਂ 'ਤੇ ਪਰਦੇ ਪਾਉਣ ਲਈ ਅਤੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਇਸ ਯੋਜਨਾ ਖਿਲਾਫ ਕੂੜ ਪ੍ਰਚਾਰ ਕਰ ਰਹੀ ਹੈ । ਭਾਜਪਾ ਇਸ ਭਰਮ ਜਾਲ ਨੂੰ ਵਿਆਪਕ ਜਨ ਜਾਗਰੂਕਤਾ ਪ੍ਰੋਗਰਾਮ ਰਾਹੀਂ ਤੋੜੇਗੀ।