‘ਟੀ.ਬੀ. ਐਲੀਮੀਨੇਸ਼ਨ’ ਤਹਿਤ ਸਕ੍ਰੀਨਿੰਗ ਕੈਂਪਾਂ ਦਾ ਸ਼ਡਿਊਲ ਜਾਰੀ ਟੀ.ਬੀ. ਐਲੀਮੀਨੇਸ਼ਨ ਪ੍ਰੋਗਰਾਮ ਤਹਿਤ ਸਕ੍ਰੀਨਿੰਗ ਕੈਂਪਾਂ ਦਾ ਸ਼ਡਿਊਲ ਜਾਰੀ
Publish Date: Wed, 16 Sep 2026 03:50 PM (IST)
Updated Date: Wed, 16 Sep 2026 03:53 PM (IST)
ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਨੈਸ਼ਨਲ ਟੀ.ਬੀ. ਐਲੀਮੀਨੇਸ਼ਨ ਪ੍ਰੋਗਰਾਮ ਤਹਿਤ ਚੱਲ ਰਹੇ 100 ਦਿਨਾਂ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਸਿਹਤ ਵਿਭਾਗ ਵੱਲੋਂ ਟੀ.ਬੀ. ਸਕ੍ਰੀਨਿੰਗ ਕੈਂਪਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਹ ਕੈਂਪ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਨਿਗਰਾਨੀ ਅਤੇ ਸਹਾਇਕ ਸਿਵਲ ਸਰਜਨ ਡਾ. ਸੁਮੀਤ ਸਿੰਘ ਦੀ ਅਗਵਾਈ ਹੇਠ ਲਗਾਏ ਜਾ ਰਹੇ ਹਨ। ਜਾਣਕਾਰੀ ਦਿੰਦਿਆਂ ਸਿਵਿਲ ਸਰਜਣ ਨੇ ਦੱਸਿਆ ਕਿ ਟੀ.ਬੀ. ਦੀ ਜਲਦੀ ਪਛਾਣ ਲਈ ਜ਼ਿਲ੍ਹਾ ਫਾਜ਼ਿਲਕਾ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਟੀ.ਬੀ. ਕੇਸਾਂ ਨਾਲ ਸਬੰਧਤ ਹਾਈ ਰਿਸਕ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਸਕ੍ਰੀਨਿੰਗ ਕੈਂਪ ਲਗਾਏ ਜਾ ਰਹੇ ਹਨ। ਕੈਂਪਾਂ ਦੌਰਾਨ ਹੈਂਡਹੈਲਡ ਐਕਸ-ਰੇ ਮਸ਼ੀਨਾਂ ਰਾਹੀਂ ਲੋਕਾਂ ਦੇ ਮੁਫ਼ਤ ਐਕਸ-ਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਟੀ.ਬੀ. ਇਲਾਜਯੋਗ ਬਿਮਾਰੀ ਹੈ ਅਤੇ ਇਸ ਦੀ ਜਲਦੀ ਪਛਾਣ ਬਿਮਾਰੀ ਨੂੰ ਹੋਰ ਲੋਕਾਂ ਵਿੱਚ ਫੈਲਣ ਤੋਂ ਰੋਕਣ ਵਿੱਚ ਸਹਾਇਕ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟੀ.ਬੀ. ਦਾ ਇਲਾਜ ਸ਼ੁਰੂ ਹੋਣ ਤੋਂ ਬਾਅਦ ਇਸ ਨੂੰ ਅਧੂਰਾ ਨਾ ਛੱਡਿਆ ਜਾਵੇ। ਡਾ. ਨੀਲੂ ਚੁੱਘ, ਜ਼ਿਲ੍ਹਾ ਟੀ.ਬੀ. ਅਫ਼ਸਰ ਅਤੇ ਡਾ. ਸੌਰਭ ਫੁਟੇਲਾ ਦੀ ਦੇਖ-ਰੇਖ ਹੇਠ ਇਹ ਸਕ੍ਰੀਨਿੰਗ ਕੈਂਪ ਅਬੋਹਰ ਦੇ ਹਾਈ ਰਿਸਕ ਖੇਤਰਾਂ ਵਿੱਚ ਲਗਾਏ ਜਾਣਗੇ। 17 ਅਤੇ 18 ਸਤੰਬਰ ਨੂੰ ਅਰਬਨ ਪੀ.ਐੱਚ.ਸੀ. ਨਵੀਂ ਆਬਾਦੀ, 19 ਅਤੇ 21 ਸਤੰਬਰ ਨੂੰ ਅਰਬਨ ਪੀ.ਐੱਚ.ਸੀ. ਪਟੇਲ ਪਾਰਕ, 22 ਅਤੇ 23 ਸਤੰਬਰ ਨੂੰ ਆਮ ਆਦਮੀ ਕਲੀਨਿਕ ਸੰਤ ਨਗਰ, 24 ਅਤੇ 25 ਸਤੰਬਰ ਨੂੰ ਆਮ ਆਦਮੀ ਕਲੀਨਿਕ ਅਜੀਮਗੜ੍ਹ, 26 ਅਤੇ 28 ਸਤੰਬਰ ਨੂੰ ਆਰਿਆ ਨਗਰ ਅਤੇ 29 ਅਤੇ 30 ਸਤੰਬਰ ਨੂੰ ਸਿਵਲ ਹਸਪਤਾਲ ਅਬੋਹਰ ਵਿਖੇ ਟੀ.ਬੀ. ਸਕ੍ਰੀਨਿੰਗ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ 15 ਦਿਨਾਂ ਤੋਂ ਵੱਧ ਖਾਂਸੀ, ਸ਼ਾਮ ਸਮੇਂ ਬੁਖਾਰ, ਭਾਰ ਘਟਣਾ, ਭੁੱਖ ਨਾ ਲੱਗਣਾ ਜਾਂ ਸਾਹ ਲੈਣ ਵਿੱਚ ਦਿੱਕਤ ਵਰਗੇ ਲੱਛਣ ਹਨ ਤਾਂ ਉਸ ਨੂੰ ਟੀ.ਬੀ. ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਅਜਿਹੇ ਵਿਅਕਤੀ ਇਨ੍ਹਾਂ ਕੈਂਪਾਂ ਵਿੱਚ ਜਾਂ ਕਿਸੇ ਸਰਕਾਰੀ ਸਿਹਤ ਸੰਸਥਾ ਦੇ ਮਾਹਿਰ ਡਾਕਟਰ ਨਾਲ ਸਲਾਹ ਕਰਕੇ ਲੋੜੀਂਦੇ ਟੈਸਟ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਟੀ.ਬੀ. ਦਾ ਇਲਾਜ ਮੁਫ਼ਤ ਉਪਲਬਧ ਹੈ।ਇਸ ਮੌਕੇ ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ, ਅਮਨ ਕੰਬੋਜ, ਵਿਪਨ ਸੁਥਾਰ, ਵਿੱਕੀ ਕੁਮਾਰ, ਕਾਜਲ ਅਤੇ ਟੀ.ਬੀ. ਬ੍ਰਾਂਚ ਦਾ ਸਟਾਫ ਮੌਜੂਦ ਸੀ।