ਤੇਜਾ ਰੂਹੇਲਾ ਦੋਹਰੇ ਕਤਲ ਕਾਂਡ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪਰਿਵਾਰ ਨੇ ਫਾਜ਼ਿਲਕਾ-ਫਿਰੋਜ਼ਪੁਰ ਫਲਾਈਓਵਰ ਕੀਤਾ ਜਾਮ, ਪੁਲਿਸ ਖ਼ਿਲਾਫ਼ ਨਾਅਰੇਬਾਜ਼ੀ ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨੀ ਵਿਵਾਦ ਦੌਰਾਨ ਟਰੈਕਟਰ ਹੇਠਾਂ ਆ ਕੇ ਦੇਵਰ-ਭਾਬੀ ਦੀ ਮੌਤ ਦੇ ਮਾਮਲੇ ਵਿੱਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਫਾਜ਼ਿਲਕਾ-ਫਿਰੋਜ਼ਪੁਰ ਫਲਾਈਓਵਰ 'ਤੇ ਧਰਨਾ ਲਾ ਦਿੱਤਾ। ਧਰਨਾਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਘਟਨਾ ਨੂੰ ਕਈ ਘੰਟੇ ਬੀਤ ਜਾਣ ਦੇ ਬਾਵਜੂਦ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦ ਤੱਕ ਸਾਰੇ ਦੋਸ਼ੀਆਂ ਨੂੰ ਕਾਬੂ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ।
Publish Date: Wed, 22 Jul 2026 03:23 PM (IST)
Updated Date: Wed, 22 Jul 2026 03:24 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫਾਜ਼ਿਲਕਾ : ਪਿੰਡ ਤੇਜਾ ਰੂਹੇਲਾ ਵਿੱਚ ਜ਼ਮੀਨੀ ਵਿਵਾਦ ਦੌਰਾਨ ਟਰੈਕਟਰ ਹੇਠਾਂ ਆ ਕੇ ਦੇਵਰ-ਭਾਬੀ ਦੀ ਮੌਤ ਦੇ ਮਾਮਲੇ ਵਿੱਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਫਾਜ਼ਿਲਕਾ-ਫਿਰੋਜ਼ਪੁਰ ਫਲਾਈਓਵਰ 'ਤੇ ਧਰਨਾ ਲਾ ਦਿੱਤਾ। ਧਰਨਾਕਾਰੀਆਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਘਟਨਾ ਨੂੰ ਕਈ ਘੰਟੇ ਬੀਤ ਜਾਣ ਦੇ ਬਾਵਜੂਦ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦ ਤੱਕ ਸਾਰੇ ਦੋਸ਼ੀਆਂ ਨੂੰ ਕਾਬੂ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ।
ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜ਼ਮੀਨੀ ਵਿਵਾਦ ਦੌਰਾਨ ਰਾਜ ਸਿੰਘ ਅਤੇ ਮਾਇਆ ਬਾਈ ਦੀ ਬੇਰਹਿਮੀ ਨਾਲ ਜਾਨ ਲਈ ਗਈ ਹੈ। ਉਹ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਇਨਸਾਫ਼ ਦੀ ਮੰਗ ਕਰ ਰਹੇ ਹਨ। ਧਰਨੇ ਕਾਰਨ ਫਾਜ਼ਿਲਕਾ-ਫਿਰੋਜ਼ਪੁਰ ਮਾਰਗ 'ਤੇ ਆਵਾਜਾਈ ਪ੍ਰਭਾਵਿਤ ਹੋਈ। ਸੂਚਨਾ ਮਿਲਣ 'ਤੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕਰਕੇ ਮਾਮਲੇ ਦਾ ਜਲਦ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕਰ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ 21 ਦੇ ਕਰੀਬ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ ਦੋਸ਼ੀਆਂ ਦੀ ਭਾਲ ਜਾਰੀ ਹੈ। ਖਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ ।