ਤਣਾਅ ਦੇ ਵੱਧ ਰਹੇ ਮਾਮਲਿਆਂ 'ਤੇ ਠੱਲ੍ਹਣ ਲਈ ਲਾਹੇਵੰਦ ਹੈ ਟੈਲੀ ਮਾਨਸ ਸੇਵਾ
ਤਣਾਅ ਦੇ ਵੱਧ ਰਹੇ ਮਾਮਲਿਆਂ 'ਤੇ ਠੱਲ ਪਾਉਣ ਲਈ ਲਾਹੇਵੰਦ ਟੈਲੀ ਮਾਨਸ ਸੇਵਾ : ਡਾ.ਕਵਿਤਾ ਸਿੰਘ
Publish Date: Sat, 21 Mar 2026 04:02 PM (IST)
Updated Date: Sat, 21 Mar 2026 04:04 PM (IST)

ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜ਼ਿਲਕਾ : ਮਾਨਸਿਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਮਾਨਸਿਕ ਤੰਦਰੁਸਤੀ ਵਿੱਚ ਵਾਧਾ ਕਰਨ ਲਈ ਭਾਰਤ ਸਰਕਾਰ ਵੱਲੋਂ 2022 ਤੋਂ ਟੈਲੀ-ਮਾਨਸ ਪ੍ਰਾਜੈਕਟ ਚਲਾਇਆ ਜਾ ਰਿਹਾ ਹੈ। ਡਾ. ਕਵਿਤਾ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਟੈਲੀ-ਮਾਨਸ ਇੱਕ ਟੋਲ ਫ੍ਰੀ ਹੈਲਪਲਾਈਨ ਹੈ ਜੋ ਪੂਰੇ ਭਾਰਤ ਵਿੱਚ 24x7 ਮੁਫ਼ਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦੀ ਹੈ। ਇਹ 20 ਤੋਂ ਵੱਧ ਭਾਸ਼ਾਵਾਂ ਵਿੱਚ ਉਪਲਬਧ ਹੈ। ਉਪਭੋਗਤਾ ਘਰ ਬੈਠੇ ਆਪਣੇ ਫੋਨ ਤੇ ਇਸ ਸੇਵਾ ਦਾ ਆਸਾਨੀ ਨਾਲ ਲਾਭ ਉਠਾ ਸਕਦੇ ਹਨ। ਕਾਲਰ/ਮਰੀਜ਼ ਦੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ। ਟੈਲੀ-ਮਾਨਸ ਦੀ ਆਪਣੀ ਇੱਕ ਮੋਬਾਈਲ ਐਪ ਹੈ, ਜਿਸ ਵਿੱਚ ਕਈ ਤਰ੍ਹਾਂ ਦੇ ਮੁੱਦਿਆਂ ਜਿਵੇਂ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਚਿੰਤਾ, ਪ੍ਰੀਖਿਆ ਤਣਾਅ, ਡਿਪਰੈਸ਼ਨ, ਵਿੱਤੀ ਤਣਾਅ, ਸੰਕਟ ਪ੍ਰਬੰਧਨ ਅਤੇ ਪਰਿਵਾਰਕ ਮੁੱਦਿਆਂ ਬਾਰੇ ਸਲਾਹ-ਮਸ਼ਵਰਾ ਕਾਲ ਤੇ ਪ੍ਰਦਾਨ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਟੈਲੀ-ਮਾਨਸ ਪੰਜਾਬ ਇਸ ਸਾਲ 35000 ਤੋਂ ਵੱਧ ਕਾਲਾਂ ਦੇ ਮੀਲ ਪੱਥਰ ’ਤੇ ਪਹੁੰਚ ਗਿਆ ਹੈ। ਟੈਲੀ-ਮਾਨਸ ਦੇ ਉਪਭੋਗਤਾ ਆਪਣੀ ਮਾਨਸਿਕ ਸਿਹਤ ਸੰਬੰਧੀ ਚਿੰਤਾਵਾਂ ਦੇ ਅਨੁਸਾਰ ਸਲਾਹਕਾਰਾਂ, ਸਮਾਜ ਸੇਵਕਾਂ ਅਤੇ ਮਨੋਵਿਗਿਆਨੀ ਨਾਲ ਜੁੜ ਸਕਦੇ ਹਨ। ਟੈਲੀ ਮਾਨਸ ਲੋੜ ਪੈਣ ਤੇ ਵਿਅਕਤੀਗਤ ਤੌਰ ਤੇ ਸੇਵਾਵਾਂ ਵੀ ਪ੍ਰਦਾਨ ਕਰਦਾ ਹੈ। ਇਸ ਵਿੱਚ ਵੀਡੀਓ ਕਾਲ ਰਾਹੀ ਦਵਾਈ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ। ਡਾ. ਮਹੇਸ਼ ਅਤੇ ਡਾ. ਪਿਕਾਕਸ਼ੀ ਮਨੋ ਰੋਗਾਂ ਦੇ ਮਾਹਿਰਾਂ ਨੇ ਦੱਸਿਆ ਕਿ ਮਾਨਸਿਕ ਰੋਗ ਵੀ ਆਮ ਰੋਗਾਂ ਵਾਂਗ ਹੁੰਦੇ ਹਨ ਜਿਨਾਂ ਦਾ ਇਲਾਜ ਪੂਰਨ ਤੌਰ ਤੇ ਸੰਭਵ ਹੈ।