ਗ੍ਰਾਮ ਪੰਚਾਇਤ ਨੇ ਸਵੱਛਤਾ ਤੇ ਸਮਾਜ ਸੇਵਾ ਦਾ ਦਿੱਤਾ ਸੰਦੇਸ਼
ਸੰਤ ਰਾਮਪਾਲ ਜੀ ਮਹਾਰਾਜ ਦੀ ਪ੍ਰੇਰਣਾ ਸਦਕਾ ਪਿੰਡ ਨਾਰਾਇਣਪੁਰਾ ਵਿੱਚ ਸਫ਼ਾਈ ਅਭਿਆਨ
Publish Date: Tue, 16 Jun 2026 06:49 PM (IST)
Updated Date: Tue, 16 Jun 2026 06:51 PM (IST)

ਭਾਰਤ ਭੂਸ਼ਣ ਸ਼ਰਮਾ.ਪੰਜਾਬੀ ਜਾਗਰਣ ਅਬੋਹਰ : ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਮੁਹਿੰਮਾਂ ਦੀ ਲੜੀ ਤਹਿਤ ਪਿੰਡ ਨਾਰਾਇਣਪੁਰਾ ਵਿੱਚ ਸੰਤ ਰਾਮਪਾਲ ਦੀ ਪ੍ਰੇਰਣਾ ਸਦਕਾ ਸਫ਼ਾਈ ਸੇਵਾ ਅਭਿਆਨ ਚਲਾਇਆ ਗਿਆ। ਇਸ ਦੌਰਾਨ ਸੇਵਾਦਾਰਾਂ ਨੇ ਪਿੰਡ ਦੀਆਂ ਗਲੀਆਂ, ਸੜਕਾਂ ਤੇ ਜਨਤਕ ਥਾਵਾਂ ਦੀ ਸਫ਼ਾਈ ਕਰਕੇ ਸਵੱਛ ਅਤੇ ਸੁੰਦਰ ਵਾਤਾਵਰਣ ਬਣਾਉਣ ਦਾ ਸੰਦੇਸ਼ ਦਿੱਤਾ। ਸਫ਼ਾਈ ਅਭਿਆਨ ਦੌਰਾਨ ਸੇਵਾਦਾਰਾਂ ਨੇ ਪਿੰਡ ਵਾਸੀਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਜਾਗਰੂਕ ਕੀਤਾ। ਪਿੰਡ ਵਾਸੀਆਂ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸਮਾਜ ਭਲਾਈ ਦੀਆਂ ਗਤੀਵਿਧੀਆਂ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਆਪਸੀ ਭਾਈਚਾਰੇ ਅਤੇ ਸੇਵਾ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਇਸ ਮੌਕੇ ਪਿੰਡ ਦੇ ਸਰਪੰਚ ਗੁਰਲਾਭ ਸਿੰਘ ਅਤੇ ਸਮੂਹ ਪੰਚਾਇਤ ਮੈਂਬਰਾਂ ਨੇ ਸੰਤ ਰਾਮਪਾਲ ਜੀ ਮਹਾਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨਸ਼ਾ ਮੁਕਤੀ, ਦਾਜ ਪ੍ਰਥਾ ਖ਼ਾਤਮਾ, ਖੂਨਦਾਨ, ਗਰੀਬ ਅਤੇ ਲੋੜਵੰਦਾਂ ਦੀ ਸਹਾਇਤਾ ਅਤੇ ਸਫ਼ਾਈ ਵਰਗੇ ਅਨੇਕਾਂ ਲੋਕ ਭਲਾਈ ਦੇ ਕਾਰਜਾਂ ਰਾਹੀਂ ਸਮਾਜ ਨੂੰ ਨਵੀਂ ਦਿਸ਼ਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਸਮਾਜ ਲਈ ਪ੍ਰੇਰਣਾਦਾਇਕ ਹਨ ਅਤੇ ਹਰ ਵਰਗ ਨੂੰ ਇਨ੍ਹਾਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਪੰਚਾਇਤ ਮੈਂਬਰ ਮੇਜਰ ਸਿੰਘ, ਨਾਮਦੀਪ ਸਿੰਘ, ਬਹਾਦਰ ਰਾਮ, ਮਨੀਸ਼ ਕੁਮਾਰ, ਮਨਿੰਦਰ, ਵਿਨੋਦ ਕੁਮਾਰ ਅਤੇ ਲਖਵਿੰਦਰ ਨੇ ਵੀ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਮਾਜ ਵਿੱਚ ਸਫ਼ਾਈ ਅਤੇ ਜਾਗਰੂਕਤਾ ਲਈ ਅਜਿਹੇ ਯਤਨ ਬਹੁਤ ਜ਼ਰੂਰੀ ਹਨ। ਇਸ ਤੋਂ ਇਲਾਵਾ ਦਵਿੰਦਰ, ਹਰਮੀਤ, ਰਾਜੇਸ਼, ਦਿਨੇਸ਼ ਅਤੇ ਹੋਰ ਪਿੰਡ ਵਾਸੀਆਂ ਨੇ ਸਫ਼ਾਈ ਅਭਿਆਨ ਵਿੱਚ ਪੂਰਾ ਸਹਿਯੋਗ ਦਿੱਤਾ ਅਤੇ ਸੇਵਾਦਾਰਾਂ ਦੇ ਜਜ਼ਬੇ ਦੀ ਸ਼ਲਾਘਾ ਕੀਤੀ। ਪਿੰਡ ਵਾਸੀਆਂ ਨੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਅਜਿਹੇ ਸਮਾਜ ਸੇਵੀ ਉਪਰਾਲੇ ਜਾਰੀ ਰਹਿਣਗੇ, ਜਿਸ ਨਾਲ ਪਿੰਡਾਂ ਵਿੱਚ ਸਫ਼ਾਈ ਅਤੇ ਸਮਾਜਿਕ ਜਾਗਰੂਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ। ਸਮਾਗਮ ਦੇ ਅੰਤ ਵਿੱਚ ਹਾਜ਼ਰ ਲੋਕਾਂ ਨੇ ਕਿਹਾ ਕਿ ਸਮਾਜ ਦੀ ਤਰੱਕੀ ਕੇਵਲ ਸਰਕਾਰੀ ਯਤਨਾਂ ਨਾਲ ਹੀ ਨਹੀਂ, ਸਗੋਂ ਜਨ ਸਹਿਯੋਗ ਅਤੇ ਸੇਵਾ ਭਾਵਨਾ ਨਾਲ ਵੀ ਸੰਭਵ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਭਲਾਈ ਦੇ ਕਾਰਜ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ।