ਸ਼ਰਧਾ ਨਾਲ ਮਨਾਇਆ ਗੁਰੂ ਰਵਿਦਾਸ ਜੀ ਦਾ ਆਗਮਨ ਦਿਵਸ
ਗੁਰੂ ਰਵਿਦਾਸ ਜੀ ਦਾ ਆਗਮਨ ਦਿਵਸ ਬੜੇ ਹੀ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ
Publish Date: Sun, 01 Feb 2026 04:04 PM (IST)
Updated Date: Sun, 01 Feb 2026 04:07 PM (IST)

ਜ਼ਿਲ੍ਹੇ ਸਿੰਘ.ਪੰਜਾਬੀ ਜਾਗਰਣ ਮੰਡੀ ਲਾਧੂਕਾ : ਗੁਰੂ ਰਵਿਦਾਸ ਜੀ ਦਾ ਆਗਮਨ ਦਿਵਸ ਮੰਡੀ ਲਾਧੂਕਾ ਦੇ ਗੁਰੂ ਰਵਿਦਾਸ ਭਵਨ ਵਿੱਚ ਬੜੇ ਹੀ ਸ਼ਰਧਾ ਪੂਰਵਕ ਨਾਲ ਮਨਾਇਆ ਗਿਆ । ਇਸ ਮੌਕੇ ਤੇ ਰੱਖੇ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਤੋਂ ਉਪਰੰਤ ਸਿੰਘ ਸਭਾ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਬਾਬਾ ਰਜਿੰਦਰਪਾਲ ਸਿੰਘ ਨੇ ਗੁਰੂ ਰਵਿਦਾਸ ਜੀ ਦੀ ਜੀਵਨੀ ਬਾਰੇ ਕਥਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਛੋਟੇ-ਛੋਟੇ ਬੱਚਿਆਂ ਨੇ ਗੁਰੂ ਰਵਿਦਾਸ ਜੀ ਬਾਰੇ ਕਵਿਤਾਵਾਂ ਸੁਣਾਈਆਂ। ਅਰਦਾਸ ਉਪਰੰਤ ਆਈਆਂ ਹੋਈਆਂ ਸੰਗਤਾਂ ਨੂੰ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਤੇ ਸੰਤ ਬਾਬਾ ਸੋਹਣ ਸਿੰਘ ਪ੍ਰਚਾਰਕ ਸਕੱਤਰ ਆਦ ਧਰਮ ਇੰਡੀਆ ਨੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ । ਪ੍ਰਚਾਰਕ ਬਾਬਾ ਸੋਹਣ ਸਿੰਘ ਨੇ ਗੁਰੂ ਰਵਿਦਾਸ ਜੀ ਦੇ ਪੂਰਨਿਆਂ ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸੇਵਾਦਾਰ ਬਾਬਾ ਰਾਜ ਕੁਮਾਰ, ਪ੍ਰਧਾਨ ਰਵਤਾਸ਼, ਜਨਰਲ ਸਕੱਤਰ ਨਿਸ਼ਾਨ ਸਿੰਘ, ਖਜਾਨਚੀ ਸੁਰਜੀਤ ਸਿੰਘ, ਸੇਵਾਦਾਰ ਕਸ਼ਮੀਰ ਲਾਲ, ਅਵਨੀਤ ਬਾਲੀ, ਸ਼ਿੰਦਰਪਾਲ, ਜਗਦੀਸ਼ ਲਾਧੂਕਾ, ਰਜਿੰਦਰ ਕੁਮਾਰ, ਕੀਰਤ, ਰੋਹਿਤ, ਸੰਦੀਪ, ਪ੍ਰਿੰਸ ਲੋਟਾ ਤੇ ਹੋਰ ਵੱਡੀ ਗਿਣਤੀ ਵਿੱਚ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ। ਪ੍ਰੋਗਰਾਮ ਦੇ ਸਮਾਪਨ ਤੇ ਆਏ ਹੋਏ ਗ੍ਰਾਮ ਪੰਚਾਇਤ ਮੈਂਬਰਾਂ ਸੰਦੀਪ ਅਸੀਜਾ ਸੈਂਡੀ, ਸਚਿਨ ਲੋਟਾ, ਰਮਨ ਨਰੂਲਾ, ਅਮਰਜੀਤ ਸਿੰਘ, ਸੁਭਾਸ਼ ਚੰਦਰ ਦਾ ਸਿਰੋਪੇ ਪਾ ਕੇ ਸਨਮਾਨ ਕੀਤਾ ਗਿਆ।