ਮਨਰੇਗਾ ਅਧਿਕਾਰਾਂ ਦੀ ਲੜਾਈ ਨੂੰ ਨਵਾਂ ਹੁਲਾਰਾ ਮਿਲੇਗਾ : ਸਿੱਧੂ
ਮਨਰੇਗਾ ਅਧਿਕਾਰਾਂ ਦੀ ਲੜਾਈ ਨੂੰ ਨਵਾਂ ਹੁਲਾਰਾ ਮਿਲੇਗਾ: ਸਮਰਬੀਰ ਸਿੰਘ ਸਿੱਧੂ
Publish Date: Fri, 27 Feb 2026 04:12 PM (IST)
Updated Date: Fri, 27 Feb 2026 04:13 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਮਨਰੇਗਾ ਮਜ਼ਦੂਰਾਂ ਅਤੇ ਪੇਂਡੂ ਗਰੀਬਾਂ ਦੇ ਹੱਕਾਂ ਲਈ ਚੱਲ ਰਿਹਾ ਸੰਘਰਸ਼ ਇੱਕ ਫੈਸਲਾਕੁੰਨ ਮੋੜ ਤੇ ਪਹੁੰਚਦਾ ਜਾਪਦਾ ਹੈ। ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਨੇ ਕਿਹਾ ਕਿ 28 ਫਰਵਰੀ ਨੂੰ ਬਰਨਾਲਾ ਵਿੱਚ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਹਿੱਸਾ ਲੈਣਗੇ। ਸਮਰਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਰਾਸ਼ਟਰੀ ਆਗੂ ਰਾਹੁਲ ਗਾਂਧੀ ਇਸ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਮੈਗਾ ਰੈਲੀ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋ ਰਹੇ ਹਨ। ਮਨਰੇਗਾ ਸਕੀਮ ਪੇਂਡੂ ਗਰੀਬਾਂ ਲਈ ਜੀਵਨ ਰੇਖਾ ਹੈ। ਕੰਮ ਦੀ ਉਪਲਬਧਤਾ, ਸਮੇਂ ਸਿਰ ਤਨਖਾਹ ਦੀ ਅਦਾਇਗੀ ਅਤੇ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਜ਼ਦੂਰ ਲੰਬੇ ਸਮੇਂ ਤੋਂ ਮਨਰੇਗਾ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਤੋਂ ਪ੍ਰੇਸ਼ਾਨ ਹਨ ਅਤੇ ਹੁਣ ਆਪਣੇ ਹੱਕਾਂ ਲਈ ਸੰਗਠਿਤ ਹੋ ਰਹੇ ਹਨ ਅਤੇ ਆਵਾਜ਼ ਉਠਾ ਰਹੇ ਹਨ। ਕਾਂਗਰਸ ਆਗੂ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨੂੰ 28 ਫਰਵਰੀ ਦੀ ਮੈਗਾ ਰੈਲੀ ਵਿੱਚ ਸ਼ਾਮਲ ਹੋਣ ਲਈ ਅਪੀਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਰਾਜਨੀਤਿਕ ਸਮਾਗਮ ਨਹੀਂ ਹੈ, ਸਗੋਂ ਮਜ਼ਦੂਰਾਂ, ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਦੇ ਹੱਕਾਂ ਲਈ ਲੜਾਈ ਹੈ।