ਅਧਿਆਪਕਾਂ ’ਤੇ ਥੋਪੇ ਜਾ ਰਹੇ ਬਰਿਜ਼ ਕੋਰਸ ਦੇ ਹੁਕਮ ਤੁਰੰਤ ਵਾਪਸ ਹੋਣ : ਯੂਨੀਅਨ
ਅਧਿਆਪਕਾਂ ਤੇ ਥੋਪਿਆ ਜਾ ਰਿਹਾ ਬਰਿਜ਼ ਕੋਰਸ ਦੇ ਜ਼ਬਰਨ ਹੁਕਮ ਤੁਰੰਤ ਵਾਪਿਸ ਲਿਆ ਜਾਵੇ
Publish Date: Tue, 09 Dec 2025 04:16 PM (IST)
Updated Date: Tue, 09 Dec 2025 04:18 PM (IST)

ਹੈਪੀ ਕਾਠਪਾਲ/ਬੰਪਲ ਭਠੇਜਾ, ਪੰਜਾਬੀ ਜਾਗਰਣ ਜਲਾਲਾਬਾਦ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਤੀ 9 ਮਾਰਚ 2019 ਨੂੰ ਸਕੂਲਾਂ ਵਿੱਚ ਹੈੱਡ ਟੀਚਰਜ਼ ਅਤੇ ਸੈਂਟਰ ਹੈਡ ਟੀਚਰਜ਼ ਦੀ ਸਿੱਧੀ ਭਰਤੀ ਕਰਨ ਦਾ ਇਸ਼ਤਿਹਾਰ ਜਾਰੀ ਕਰਕੇ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਜਿਸ ਵਿੱਚ ਉਮੀਦਵਾਰ ਦੀ ਵਿਦਿਅਕ ਯੋਗਤਾ ਐਚ.ਟੀ. ਦੀ ਅਸਾਮੀਆਂ ਲਈ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਘੱਟੋ-ਘੱਟ 50% ਅੰਕਾਂ ਨਾਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਬੈਚਲਰ ਦੀ ਡਿਗਰੀ,ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਦੋ ਸਾਲ ਦਾ ਐਲੀਮੈਂਟਰੀ ਟੀਚਰਜ਼ ਟ੍ਰੇਨਿੰਗ ਕੋਰਸ ਜਾਂ ਨੈਸ਼ਨਲ ਕੌਂਸਲ ਫਾਰ ਟੀਚਰਜ਼ ਐਜੂਕੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਲੀਮੈਂਟਰੀ ਐਜੂਕੇਸ਼ਨ ਵਿੱਚ ਦੋ ਸਾਲ ਦਾ ਡਿਪਲੋਮਾ (ਡੀ.ਐਲ.ਐਡ.) ਹੋਣਾ ਚਾਹੀਦਾ ਹੈ ਜਾਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਸੰਸਥਾ ਤੋਂ ਬੈਚਲਰ ਡਿਗਰੀ ਬੀ.ਐਡ.ਅਤੇ ਕੇਂਦਰੀ/ਰਾਜ ਸਰਕਾਰੀ ਸਕੂਲ ਵਿੱਚ ਘੱਟੋ-ਘੱਟ ਤਿੰਨ ਸਾਲਾਂ ਲਈ ਪ੍ਰਾਇਮਰੀ ਸਕੂਲ ਅਧਿਆਪਕ ਵਜੋਂ ਕੰਮ ਕਰਨ ਦਾ ਅਧਿਆਪਨ ਤਜਰਬਾ।ਇਸ ਤੋਂ ਬਾਅਦ ਸਿੱਖਿਆ ਵਿਭਾਗ ਪੰਜਾਬ ਨੇ ਉਮੀਦਵਾਰਾਂ ਦੀ ਚੋਣ ਕਰਕੇ ਸਟੇਸ਼ਨ ਅਲਾਟ ਕਰ ਦਿੱਤੇ ਗਏ।ਨਿਯੁਕਤ ਹੋਏ ਹੈੱਡ ਟੀਚਰਜ਼ ਪਿਛਲੇ 6 ਸਾਲਾਂ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੇ ਹਨ। ਹੁਣ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ,ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਕੁਮਾਰ,ਸੂਬਾ ਕਾਰਜਕਾਰੀ ਜਨਰਲ ਸਕੱਤਰ ਜਿੰਦਰ ਪਾਇਲਟ,ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ,ਐਡੀਸ਼ਨਲ ਜਨਰਲ ਸਕੱਤਰ ਬਾਜ ਸਿੰਘ ਭੁੱਲਰ,ਵਿੱਤ ਸਕੱਤਰ ਨਵੀਨ ਸਚਦੇਵਾ,ਮੀਡੀਆ ਸਕੱਤਰ ਗੁਰਪ੍ਰੀਤ ਮਾੜੀ ਮੇਘਾ,ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ ਅਤੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਨੇ ਦੱਸਿਆ ਕਿ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ,ਪੰਜਾਬ ਵੱਲੋਂ 4 ਦਸੰਬਰ ਨੂੰ ਇੱਕ ਪੱਤਰ ਜਾਰੀ ਕਰਕੇ ਪੰਜਾਬ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਪੱਤਰ ਨਾਲ ਵੱਖ-ਵੱਖ ਜਿਲ੍ਹਿਆਂ ਦੇ ਉਮੀਦਵਾਰਾਂ ਦੇ ਨਾਂ ਦਰਜ ਕਰਕੇ ਹੈੱਡ ਟੀਚਰਜ਼ ਨੂੰ ਕੰਪਨੀ ਵੱਲੋਂ ਕਰਵਾਏ ਜਾ ਰਹੇ ਕੋਰਸ ਲਈ ਪਾਬੰਦ ਅਧਿਆਪਕ ਜ਼ੋ (28 ਜੂਨ 2018 ਤੋਂ 11 ਅਗਸਤ 2023) ਤੱਕ ਪ੍ਰਾਇਮਰੀ ਸਿੱਖਿਆ ਵਿੱਚ ਨਿਯੁਕਤ ਹੋਏ ਅਧਿਆਪਕਾਂ ਨੂੰ ਪੋਰਟਲ ਤੇ ਕਰਵਾਉਣੀ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪੱਧਰੀ ਆਗੂਆਂ ਨੇ ਇਸ ਬ੍ਰਿਜ ਕੋਰਸ ਲਈ ਪਾਬੰਦ ਕੀਤੇ ਅਧਿਆਪਕਾਂ ਨੂੰ ਜਾਰੀ ਕੀਤੇ ਪੱਤਰ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੱਸਿਆ ਕਿ ਜਦੋਂ 2019 ਵਿੱਚ ਅਸਾਮੀਆਂ ਦੀ ਸ਼ਰਤਾਂ ਪੂਰੀਆਂ ਕਰਦੇ ਹਨ ਤਾਂ ਇਹਨਾਂ ਅਧਿਆਪਕਾਂ ਤੇ ਹੁਣ ਇਹ ਕੋਰਸ ਜ਼ਬਰਨ ਕਿਉਂ ਥੋਪਿਆ ਜਾ ਰਿਹਾ ਹੈ। ਜੱਥੇਬੰਦੀ ਨੇ ਪੰਜਾਬ ਦੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਹੈ ਕਿ ਇਹ ਅਧਿਆਪਕ ਵਿਰੋਧੀ ਪੱਤਰ ਤੁਰੰਤ ਵਾਪਸ ਲਿਆ ਜਾਵੇ।