ਸੂਬੇ ਦੇ ਲੋਕ ਮਾਨ ਸਰਕਾਰ ਦੇ ਕਾਰਜਕਾਲ ਤੋਂ ਸੰਤੁਸ਼ਟ : ਖੁਸ਼ਬੂ
ਸੂਬੇ ਦੇ ਲੋਕ ਮਾਨ ਸਰਕਾਰ ਦੇ ਚਾਰ ਸਾਲ ਦੇ ਸ਼ਾਨਦਾਰ ਕਾਰਜਕਾਲ ਤੋਂ ਪੂਰੀ ਤਰ੍ਹਾਂ ਸੰਤੁਸ਼ਟ:ਖੁਸ਼ਬੂ
Publish Date: Tue, 31 Mar 2026 04:40 PM (IST)
Updated Date: Tue, 31 Mar 2026 04:43 PM (IST)

ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ ਫਾਜ਼ਿਲਕਾ : ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਬਹੁਤ ਹੀ ਖੁਸ਼ ਹਨ। ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਪੂਰੀ ਤਰ੍ਹਾਂ ਖਰੀ ਉੱਤਰੀ ਹੈ! ਇਹ ਪ੍ਰਗਟਾਵਾ ਖੁਸ਼ਬੂ ਸਵਨਾ ਨੇ ਵਾਰਡ ਨੰਬਰ 18 ਆਨੰਦਪੁਰ ਮੁਹੱਲਾ ਵਿਖੇ ਆਯੋਜਿਤ ਪ੍ਰੋਗਰਾਮ ਸੰਵਾਦ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਜੋ ਵਾਅਦੇ ਤੇ ਜੋ ਗਰੰਟੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਹੋਰਾਂ ਵੱਲੋਂ ਸੂਬੇ ਦੇ ਲੋਕਾਂ ਨਾਲ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਵਿੱਚ ਸਰਕਾਰ ਹੋਂਦ ਵਿੱਚ ਆਉਂਦੇ ਸਾਰ ਕੁਝ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਲਈ ਬਿਜਲੀ ਤੇ 600 ਯੂਨਿਟ ਪ੍ਰਤੀ ਬਿੱਲ ਮੁਆਫ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਵਿੱਚ ਥਾਂ-ਥਾਂ ਖੋਲੇ ਗਏ ਮੁਹੱਲਾ ਕਲੀਨਿਕਾਂ ਦੇ ਵਿੱਚ ਵਧੀਆ ਮਾਹਿਰ ਡਾਕਟਰਾਂ ਦੀ ਟੀਮ ਕੰਮ ਕਰ ਰਹੀ ਹੈ। ਸਰਕਾਰੀ ਸਕੂਲਾਂ ਦੀਆਂ ਬਿਲਡਿੰਗਾਂ ਸਮੇਤ ਸਿੱਖਿਆ ਵਿਵਸਥਾ ਵਿੱਚ ਵੀ ਆਧੁਨਿਕ ਸੁਧਾਰ ਕੀਤਾ ਗਿਆ। ਉਹਨਾਂ ਕਿਹਾ ਕਿ ਮਹਿਲਾਵਾਂ ਲਈ ਪੰਜਾਬ ਸਰਕਾਰ ਵੱਲੋਂ 1000 ਹਜ਼ਾਰ ਰੁਪਇਆ ਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਲਈ 1500 ਪ੍ਰਤੀ ਮਹੀਨਾ ਦੀ ਰਾਸ਼ੀ ਦੇਣ ਦਾ ਵਾਅਦਾ ਵੀ ਪੰਜਾਬ ਸਰਕਾਰ ਵੱਲੋਂ ਪੂਰਾ ਕਰ ਦਿੱਤਾ ਗਿਆ ਹੈ ਤੇ ਵਿਸਾਖੀ ਤੋਂ ਇਹ ਸਹੂਲਤ ਮਹਿਲਾਵਾਂ ਨੂੰ ਮਿਲਣੀ ਸ਼ੁਰੂ ਹੋ ਜਾਵੇਗੀ। ਇਸ ਤੋਂ ਇਲਾਵਾ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬ ਦੇ ਯੂਥ ਨੂੰ ਖੇਡਾਂ ਜੋੜਨ ਲਈ ਵੱਡੇ ਪੱਧਰ ਤੇ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ। ਸਮਾਗਮ ’ਚ ਇਲਾਕਾ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ।