ਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ 'ਤੇ 'ਸੇਫ ਸਕੂਲ ਵਾਹਨ ਸਕੀਮ' ਨੂੰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਜੇਕਰ ਕੋਈ ਸਕੂਲੀ ਵਾਹਨ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ, ਤਾਂ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਆਰੰਭੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲੀ ਵਾਹਨ 'ਤੇ ਜਾ ਰਹੇ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੂਰੀ ਤਰਾਂ ਨਾਲ ਜਾਂਚ ਕਰਨ ਉਪਰੰਤ ਹੀ ਆਪਣੇ ਬੱਚਿਆਂ ਨੂੰ ਸਕੂਲੀ ਵਾਹਨਾਂ 'ਤੇ ਭੇਜਣ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਮੈਡਮ ਰੀਤੂ ਬਾਲਾ, ਟਰਾਂਸਪੋਰਟ ਵਿਭਾਗ ਤੋਂ ਜ਼ਸਵਿੰਦਰ ਸਿੰਘ ਚਾਵਲਾ, ਸਿਖਿਆ ਵਿਭਾਗ ਤੋਂ ਨੋਡਲ ਅਫਸਰ ਵਿਜੈ ਪਾਲ ਅਤੇ ਪੰਜਾਬ ਪੁਲਿਸ ਟੈ੍ਫਿਕ ਇੰਚਾਰਜ ਪਵਨ ਕੁਮਾਰ ਦੀ ਅਗਵਾਈ ਵਾਲੀ ਟੀਮ ਵੱਲੋਂ ਸਾਂਝੇ ਤੌਰ 'ਤੇ ਸੇਫ ਸਕੂਲ ਵਾਹਨ ਸਕੀਮ ਤਹਿਤ ਚੈਕਿੰਗ ਅਭਿਆਨ ਕਰਦਿਆਂ ਕਿਹਾ ਕਿ ਇਸ ਅਭਿਆਨ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜ਼ੋ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ। ਚੈਕਿੰਗ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ 'ਤੇ 11 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ। ਉਨਾਂ੍ਹ ਦੱਸਿਆ ਕਿ ਐਸ.ਡੀ.ਐਮ. ਫਾਜ਼ਿਲਕਾ ਰਵਿੰਦਰ ਸਿੰਘ ਅਰੋੜਾ ਵੱਲੋਂ ਹਦਾਇਤਾਂ ਪ੍ਰਰਾਪਤ ਹੋਈਆਂ ਹਨ ਕਿ 'ਸੇਫ ਸਕੂਲ ਵਾਹਨ ਸਕੀਮ' ਤਹਿਤ ਸਮੇਂ-ਸਮੇਂ 'ਤੇ ਸਕੂਲੀ ਵਾਹਨਾ ਦੀ ਚੈਕਿੰਗ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਚੈਕਿੰਗ ਦੌਰਾਨ ਅੱਗ ਬੁਝਾਊ ਯੰਤਰ, ਫਸਟ ਏਡ ਬਾਕਸ, ਸਪੀਡ ਗਵਰਨਰ, ਐਮਰਜੈਂਸੀ ਖਿੜਕੀਆਂ, ਸਕੂਲ ਬੈਗ ਰੱਖਣ ਲਈ ਸਹੀ ਪ੍ਰਬੰਧ, ਪਰਮਿਟ, ਬੱਚਿਆਂ ਦੇ ਬੈਠਣ ਲਈ ਸਹੀ ਸੀਟਾਂ ਦਾ ਪ੍ਰਬੰਧ ਆਦਿ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ।ਇਸ ਨੂੰ ਜ਼ਮੀਨੀ ਪੱਧਰ ਨਾਲ ਲਾਗੂ ਕਰਨ ਲਈ ਟੀਮਾਂ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ 'ਸੇਫ ਸਕੂਲ ਵਾਹਨ ਸਕੀਮ' ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਬੱਸਾਂ 'ਤੇ ਸਕੂਲ ਦਾ ਨਾਮ ਅਤੇ ਫੋਨ ਨੰਬਰ ਪਿੰ੍ਟ ਹੋਣਾ ਬਹੁਤ ਜ਼ਰੂਰੀ ਹੈ। ਉਨਾਂ ਸਕੂਲ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਕੂਲੀ ਬੱਸਾਂ 15 ਸਾਲ ਤੋਂ ਜ਼ਿਆਦਾ ਪੁਰਾਣੀਆਂ ਨਹੀਂ ਹੋਣੀਆਂ ਚਾਹੀਦੀਆਂ। ਇਸ ਮੌਕੇ ਬਾਲ ਸੁਰੱਖਿਆ ਵਿਭਾਗ ਤੋਂ ਰਣਵੀਰ, ਨਿਸ਼ਾਨ ਸਿੰਘ, ਪੰਜਾਬ ਪੁਲਿਸ ਟੈ੍ਫਿਕ ਇੰਚਾਰਜ ਏ.ਐਸ.ਆਈ. ਜਗਦੀਸ਼ ਕੁਮਾਰ ਤੋਂ ਇਲਾਵਾ ਹੋਰ ਨੁਮਾਇੰਦੇ ਹਾਜ਼ਰ ਸਨ।