ਅਸੂਲ ਮੰਚ ਦੀ ਇਕਾਈ ਚੁਣੀ
ਅਸੂਲ ਮੰਚ ਦੀ ਇਕਾਈ ਦੀ ਚੋਣ ਕੀਤੀ ਗਈ
Publish Date: Mon, 02 Mar 2026 03:24 PM (IST)
Updated Date: Mon, 02 Mar 2026 03:25 PM (IST)
ਜ਼ਿਲ੍ਹੇ ਸਿੰਘ.ਪੰਜਾਬੀ ਜਾਗਰਣ, ਮੰਡੀ ਲਾਧੂਕਾ : ਇੱਥੋਂ ਦੀ ਨਵੀਂ ਅਨਾਜ ਮੰਡੀ ਵਿਚ ਅਸੂਲ ਮੰਚ ਦੀ ਇਕ ਮੀਟਿੰਗ ਸੰਪੰਨ ਹੋਈ। ਇਸ ਮੀਟਿੰਗ ਵਿਚ ਇਲਾਕੇ ਦੇ ਵੱਖ ਵੱਖ ਪਿੰਡਾਂ ਦੇ ਅੰਗਹੀਣ ਵਿਅਕਤੀਆਂ ਨੇ ਹਿੱਸਾ ਲਿਆ। ਇਸ ਮੀਟਿੰਗ ਵਿਚ ਮੰਡੀ ਲਾਧੂਕਾ ਬਲਾਕ ਦੀ ਕਮੇਟੀ ਦੀ ਚੋਣ ਸਰਬਸੰਮਤੀ ਦੇ ਨਾਲ ਕੀਤੀ ਗਈ। ਕਮੇਟੀ ਦਾ ਪ੍ਰਧਾਨ ਓਮ ਪ੍ਰਕਾਸ਼ ਨੂੰ ਚੁਣਿਆ ਗਿਆ, ਅਸੂਲ ਮੰਚ ਦੇ ਜਿਲ੍ਹਾ ਪ੍ਰਧਾਨ ਸਖੁਰਾਜ ਸਿੰਘ ਨੇ ਕਿਹਾ ਹੈ ਕਿ ਅਸੂਲ ਮੰਚ ਦੇ ਪੰਜਾਬ ਪ੍ਰਧਾਨ ਡਾ ਹਰਨੇਕ ਸਿੰਘ ਰੋਡੇ ਦੇ ਦਿਸ਼ਾ ਨਿਰਦੇਸ਼ ਅਨਸੁਾਰ ਇਹ ਮੀਟਿੰਗ ਕੀਤੀ ਅਤੇ ਚੋਣ ਦਾ ਅਮਲ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਜੱਥੇਬੰਦੀ ਅੰਗਹੀਣਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪਹਿਲ ਦੇ ਆਧਾਰ ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਹਰਿਆਣਾ ਦੀ ਤਰ੍ਹਾਂ ਪੰਜਾਬ ਵਿਚ ਵੀ ਬੁਢਾਪਾ, ਵਿਧਵਾ ਅਤੇ ਅੰਗਹੀਣਾਂ ਦੀ ਪੈਨਸ਼ਨ ਵਿਚ ਵਾਧਾ ਕੀਤਾ ਜਾਵੇ। ਇਸ ਮੋਕੇ ਤੇ ਵੈਦ ਪ੍ਰਕਾਸ਼, ਓਮ ਪ੍ਰਕਾਸ਼, ਲਖਵਿੰਦਰ ਸਿੰਘ, ਅਮਰਜੀਤ ਕੌਰ, ਵਿੱਕੀ, ਮਲਕੀਤ ਸਿੰਘ, ਜਗਸੀਰ ਸਿੰਘ, ਗੁਰਲਾਲ ਸਿੰਘ, ਹਰਜਿੰਦਰ ਸਿੰਘ ਆਦਿ ਹਾਜਰ ਸਨ।