- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਾਜ਼ਿਲਕਾ ਦੇ 6 ਤੋਂ 7 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ਰਾਹੀਂ ਮਿਲਿਆ ਸੁਨੇਹਾ
ਪੰਜਾਬੀ ਜਾਗਰਣ ਰਿਪੋਰਟਰ, ਫ਼ਾਜ਼ਿਲਕਾ : ਫ਼ਾਜ਼ਿਲਕਾ ਸ਼ਹਿਰ ਦੇ 6 ਤੋਂ 7 ਸਕੂਲਾਂ ਨੂੰ ਅੱਜ ਸਵੇਰੇ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਇਸ ਸਬੰਧੀ ਪੁਲਿਸ ਅਤੇ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ। ਸਰਧਾਰੀ ਸਕੂਲ ਦੀ ਪ੍ਰਿੰਸੀਪਲ ਮਧੂ ਸ਼ਰਮਾ ਅਤੇ ਹੋਲੀ ਆਰਟ ਸਕੂਲ ਦੀ ਇੰਚਾਰਜ ਸ਼ਿਲਪਾ ਭੁਸਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਈ-ਮੇਲ ਰਾਹੀਂ ਧਮਕੀ ਮਿਲੀ, ਜਿਸ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਸੀ। ਈ-ਮੇਲ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਨ ਵੱਲੋਂ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਗਈ। ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਧਮਕੀ ਭਰੀ ਈ-ਮੇਲ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਈ-ਮੇਲ ਕਿਸ ਵੱਲੋਂ ਭੇਜੀ ਗਈ ਅਤੇ ਇਸ ਦਾ ਮਕਸਦ ਕੀ ਸੀ। ਪੁਲਿਸ ਵੱਲੋਂ ਈ-ਮੇਲ ਦੇ ਸਰੋਤ ਅਤੇ ਧਮਕੀ ਦੀ ਹਕੀਕਤ ਸਬੰਧੀ ਜਾਂਚ ਕੀਤੀ ਜਾ ਰਹੀ ਹੈ।