- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜੁਡੀਸ਼ੀਅਲ ਕੋਰਟ ਕੰਪਲੈਕਸ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸਬੰਧੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਪੁਲਿਸ ਟੀਮਾਂ ਅਤੇ ਡੌਗ ਸਕੁਐਡ ਵੱਲੋਂ ਕੋਰਟ ਕੰਪਲੈਕਸ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ।

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫ਼ਾਜ਼ਿਲਕਾ: ਫ਼ਾਜ਼ਿਲਕਾ ਦੇ ਜੁਡੀਸ਼ੀਅਲ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਸੂਚਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ। ਧਮਕੀ ਸਬੰਧੀ ਜਾਣਕਾਰੀ ਮਿਲਦੇ ਹੀ ਫ਼ਾਜ਼ਿਲਕਾ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਕੋਰਟ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੌਗ ਸਕੁਐਡ ਦੀ ਟੀਮ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ।
ਐਸਐਸਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜੁਡੀਸ਼ੀਅਲ ਕੋਰਟ ਕੰਪਲੈਕਸ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸਬੰਧੀ ਸੂਚਨਾ ਮਿਲੀ ਸੀ। ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਪੁਲਿਸ ਟੀਮਾਂ ਅਤੇ ਡੌਗ ਸਕੁਐਡ ਵੱਲੋਂ ਕੋਰਟ ਕੰਪਲੈਕਸ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਧਮਕੀ ਦੀ ਸੂਚਨਾ ਸਾਹਮਣੇ ਆਉਣ ਤੋਂ ਬਾਅਦ ਕੋਰਟ ਕੰਪਲੈਕਸ ਵਿੱਚ ਆਉਣ-ਜਾਣ ਵਾਲੇ ਲੋਕਾਂ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਵੀ ਪੁਲਿਸ ਵੱਲੋਂ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਟੀਮਾਂ ਵੱਲੋਂ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਤੋਂ ਇਲਾਵਾ ਧਮਕੀ ਦੇ ਸਰੋਤ ਅਤੇ ਇਸ ਦੇ ਪਿੱਛੇ ਕਿਸ ਦੀ ਭੂਮਿਕਾ ਹੈ, ਇਸ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਇਸ ਸਮੇਂ ਸਭ ਤੋਂ ਵੱਧ ਧਿਆਨ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਅਤੇ ਧਮਕੀ ਦੀ ਸੱਚਾਈ ਦੀ ਜਾਂਚ ਕਰਨ ’ਤੇ ਹੈ। ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ’ਤੇ ਵਿਸ਼ਵਾਸ ਨਾ ਕਰਨ ਅਤੇ ਬਿਨਾਂ ਪੁਸ਼ਟੀ ਤੋਂ ਕੋਈ ਜਾਣਕਾਰੀ ਅੱਗੇ ਨਾ ਫੈਲਾਉਣ। ਫ਼ਿਲਹਾਲ ਪੁਲਿਸ ਅਤੇ ਡੌਗ ਸਕੁਐਡ ਵੱਲੋਂ ਜਾਂਚ ਜਾਰੀ ਹੈ। ਧਮਕੀ ਸਬੰਧੀ ਅਗਲੇ ਤੱਥ ਜਾਂ ਜਾਂਚ ਵਿੱਚ ਸਾਹਮਣੇ ਆਉਣ ਵਾਲੀ ਜਾਣਕਾਰੀ ਦੇ ਆਧਾਰ ’ਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ।