ਪੁਲਿਸ ਨਾਕੇ ਤੋੜ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਤਿੰਨ ਕਾਬੂ
ਪੁਲਿਸ ਨਾਕੇ ਤੋੜ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਤਿੰਨ ਨੌਜਵਾਨ ਕਾਬੂ
Publish Date: Tue, 03 Mar 2026 05:15 PM (IST)
Updated Date: Tue, 03 Mar 2026 05:17 PM (IST)
ਬੰਪਲ ਭਠੇਜਾ. ਪੰਜਾਬੀ ਜਾਗਰਣ ਜਲਾਲਾਬਾਦ : ਸ਼ਹੀਦ ਊਧਮ ਸਿੰਘ ਚੌਕ ਵਿਖੇ ਪੁਲਿਸ ਵੱਲੋਂ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਦੌਰਾਨ ਉਸ ਸਮੇਂ ਅਫ਼ਰਾ-ਤਫ਼ਰੀ ਮਚ ਗਈ ਜਦੋਂ ਇੱਕ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਨੇ ਪੁਲਿਸ ਦਾ ਇਸ਼ਾਰਾ ਪਾ ਕੇ ਰੁਕਣ ਦੀ ਬਜਾਏ ਭੱਜਣ ਦੀ ਕੋਸ਼ਿਸ਼ ਕੀਤੀ। ਘਟਨਾ ਦੇ ਸਮੇਂ ਸ਼ਹੀਦ ਚੌਕ ਵਿਖੇ ਪੁਲਿਸ ਪ੍ਰਸ਼ਾਸਨ ਵੱਲੋਂ ਵਾਹਨਾਂ ਦੀ ਨਿਯਮਤ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਟ੍ਰਿਪਲ ਰਾਈਡਿੰਗ ਕਰ ਰਹੇ ਤਿੰਨ ਨੌਜਵਾਨ ਇੱਕ ਮੋਟਰਸਾਈਕਲ ’ਤੇ ਸਵਾਰ ਹੋ ਕੇ ਉੱਥੇ ਪਹੁੰਚੇ। ਜਦੋਂ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੁਕਣ ਦਾ ਸੰਕੇਤ ਦਿੱਤਾ ਤਾਂ ਉਨ੍ਹਾਂ ਨੇ ਮੋਟਰਸਾਈਕਲ ਦੀ ਰਫ਼ਤਾਰ ਵਧਾ ਦਿੱਤੀ ਅਤੇ ਪੁਲਿਸ ਘੇਰੇ ਨੂੰ ਤੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਕੋਸ਼ਿਸ਼ ਵਿੱਚ ਉਨ੍ਹਾਂ ਨੇ ਨਾਕੇ ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੂੰ ਫੇਟ ਵੀ ਮਾਰੀ। ਹਾਲਾਂਕਿ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਘੇਰ ਲਿਆ ਅਤੇ ਮੋਟਰਸਾਈਕਲ ਸਮੇਤ ਤਿੰਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਮੋਟਰਸਾਈਕਲ ’ਤੇ ਕੋਈ ਨੰਬਰ ਪਲੇਟ ਨਹੀਂ ਲੱਗੀ ਸੀ। ਉਨ੍ਹਾਂ ਕੋਲ ਵਾਹਨ ਦੇ ਜ਼ਰੂਰੀ ਦਸਤਾਵੇਜ਼ ਵੀ ਉਪਲਬਧ ਨਹੀਂ ਸਨ। ਪੁਲਿਸ ਨੇ ਸ਼ੱਕੀ ਮੋਟਰਸਾਈਕਲ ਨੂੰ ਜ਼ਬਤ ਕਰ ਲਿਆ ਹੈ।