ਪੱਲੇਦਾਰਾਂ ਦੀਆਂ ਮੰਗਾਂ ਰਾਜਪਾਲ ਤੇ ਮੁੱਖ ਮੰਤਰੀ ਤੱਕ ਪਹੁੰਚੀਆਂ ਕਰਨ ਗਿਲਹੋਤਰਾ ਦੇ ਯਤਨਾਂ ਨਾਲ ਪੱਲੇਦਾਰਾਂ ਦੀਆਂ ਮੰਗਾਂ ਰਾਜਪਾਲ ਤੇ ਮੁੱਖ ਮੰਤਰੀ ਤੱਕ ਪਹੁੰਚੀਆਂ
Publish Date: Thu, 24 Sep 2026 04:45 PM (IST)
Updated Date: Fri, 25 Sep 2026 04:03 AM (IST)
ਪੱਲੇਦਾਰ ਲੇਬਰ ਯੂਨੀਅਨ ਦੇ ਵਫ਼ਦ ਨੇ ਰਾਜਪਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ ਨਰੇਸ਼ ਕੁਮਾਰ ਕਾਮਰਾ. ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਦੇ ਪੱਲੇਦਾਰ ਮਜ਼ਦੂਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਪੱਲੇਦਾਰ ਲੇਬਰ ਯੂਨੀਅਨ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਸਮੱਸਿਆਵਾਂ ਸਰਕਾਰ ਦੇ ਧਿਆਨ ਵਿੱਚ ਲਿਆਂਦੀਆਂ। ਮੁੱਖ ਮੰਤਰੀ ਵੱਲੋਂ ਵਫ਼ਦ ਦੀਆਂ ਗੱਲਾਂ ਸੁਣਦਿਆਂ ਮੰਗਾਂ ਤੇ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ ਗਿਆ। ਇਸ ਮੁਲਾਕਾਤ ਲਈ ਯੂਨੀਅਨ ਦੇ ਅਹੁਦੇਦਾਰਾਂ ਨੇ ਸਮਾਜਸੇਵੀ ਅਤੇ ਉਦਯੋਗਪਤੀ ਕਰਨ ਗਿਲਹੋਤਰਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਫਾਜ਼ਿਲਕਾ ਤੋਂ ਯੂਨੀਅਨ ਦੇ ਨੁਮਾਇੰਦੇ ਬਖ਼ਤਾਵਰ ਸਿੰਘ ਅਨੁਸਾਰ ਉਨ੍ਹਾਂ ਨੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਮੀਟਿੰਗ ਕਰਵਾਉਣ ਲਈ ਇੱਕ ਦਿਨ ਪਹਿਲਾਂ ਹੀ ਕਰਨ ਗਿਲਹੋਤਰਾ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਦੱਸਿਆ ਕਿ ਗਿਲਹੋਤਰਾ ਨੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਪਹਿਲ ਕੀਤੀ ਅਤੇ ਰਾਜਪਾਲ ਤੇ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਪ੍ਰਬੰਧ ਕਰਵਾਉਣ ਵਿੱਚ ਸਹਿਯੋਗ ਦਿੱਤਾ। ਜੁਆਇੰਟ ਐਕਸ਼ਨ ਕਮੇਟੀ ਅਤੇ ਪੱਲੇਦਾਰ ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਹਜ਼ਾਰਾਂ ਪੱਲੇਦਾਰ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਰਕਾਰ ਦੇ ਉੱਚ ਪੱਧਰ ਤੱਕ ਪਹੁੰਚੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਮੰਗਾਂ ਦੇ ਜਲਦ ਹੱਲ ਦਾ ਭਰੋਸਾ ਮਿਲਣ ਨਾਲ ਮਜ਼ਦੂਰਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਦੀ ਉਮੀਦ ਜਾਗੀ ਹੈ। ਯੂਨੀਅਨ ਨੁਮਾਇੰਦਿਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਸਰਕਾਰ ਦੇ ਸਾਹਮਣੇ ਰੱਖਣਾ ਜ਼ਰੂਰੀ ਸੀ। ਉਨ੍ਹਾਂ ਕਰਨ ਗਿਲਹੋਤਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬਿਨਾਂ ਦੇਰੀ ਮਜ਼ਦੂਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਮੀਟਿੰਗਾਂ ਕਰਵਾਉਣ ਵਿੱਚ ਸਹਿਯੋਗ ਦਿੱਤਾ। ਇਸ ਮੌਕੇ ਫੂਡ ਗਰੇਨ ਐਂਡ ਅਲਾਈਡ ਵਰਕਰਜ਼ ਯੂਨੀਅਨ ਦੇ ਸੰਸਥਾਪਕ ਅਤੇ ਜਨਰਲ ਸਕੱਤਰ ਖੁਸ਼ੀ ਮੁਹੰਮਦ, ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ, ਜਨਰਲ ਸਕੱਤਰ ਬਖ਼ਤਾਵਰ ਸਿੰਘ, ਕਾਨੂੰਨੀ ਸਲਾਹਕਾਰ ਮੁਹੰਮਦ ਰਫ਼ੀ, ਗੱਲਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਹਰਦੇਵ ਸਿੰਘ, ਫੂਡ ਐਂਡ ਅਲਾਈਡ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਰਮੇਸ਼ ਕੁਮਾਰ, ਐਫਸੀਆਈ ਐਂਡ ਫੂਡ ਏਜੰਸੀ ਆਜ਼ਾਦ ਵਰਕਰਜ਼ ਯੂਨੀਅਨ ਦੇ ਪ੍ਰਧਾਨ ਕਰਮਦੀਨ, ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਮੈਂਬਰ ਗੁਰਸੇਵਕ ਸਿੰਘ ਅਤੇ ਸ਼ਮਸ਼ੇਰ ਸਿੰਘ ਫਾਜ਼ਿਲਕਾ ਸਮੇਤ ਹੋਰ ਅਹੁਦੇਦਾਰ ਮੌਜੂਦ ਸਨ।