ਜਨਗਣਨਾ ਸਬੰਧੀ ਪਹਿਲੇ ਫੇਜ਼ ਦੀ ਦੋ ਦਿਨਾਂ ਟ੍ਰੇਨਿੰਗ ਕਰਵਾਈ
ਜਨਗਣਨਾ 2027 ਸਬੰਧੀ ਜ਼ਿਲ੍ਹਾ ਫਾਜ਼ਿਲਕਾ ਵਿੱਚ ਪਹਿਲੇ ਫੇਜ਼ ਦੀ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਕਰਵਾਈ
Publish Date: Tue, 17 Mar 2026 04:36 PM (IST)
Updated Date: Tue, 17 Mar 2026 04:40 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਜਨਗਣਨਾ-2027 ਦੇ ਸਫਲ ਆਯੋਜਨ ਲਈ ਜ਼ਿਲ੍ਹਾ ਫਾਜ਼ਿਲਕਾ ਵਿੱਚ ਪਹਿਲੇ ਫੇਜ਼ ਤਹਿਤ ਦੋ ਦਿਨਾਂ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ। ਟਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਰਨਲ ਡਾ. ਮਨਦੀਪ ਕੌਰ ਨੇ ਸ਼ਿਰਕਤ ਕੀਤੀ ਤੇ ਸਾਰੇ ਚਾਰਜ ਅਫ਼ਸਰਾਂ, ਤਹਿਸੀਲਦਾਰਾਂ, ਕਾਰਜ ਸਾਧਕ ਅਫ਼ਸਰਾਂ ਅਤੇ ਟੈਕਨੀਕਲ ਅਸਿਸਟੈਂਟਾਂ ਨੂੰ ਹਦਾਇਤ ਕੀਤੀ ਗਈ ਕਿ ਕੰਮ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੀਆਂ ਡਿਊਟੀਆਂ ਪੂਰੀ ਨਿਸ਼ਠਾ, ਜਿੰਮੇਵਾਰੀ ਅਤੇ ਸਮੇਂ-ਸਿਰ ਨਿਭਾਈਆਂ ਜਾਣ। ਸੈਂਸਜ਼ ਵਿਭਾਗ ਪੰਜਾਬ ਚੰਡੀਗੜ ਵੱਲੋਂ ਆਏ ਮਾਸਟਰ ਟ੍ਰੇਨਰ ਪੰਕਜ ਅਤੇ ਜ਼ਿਲ੍ਹਾ ਕੋਆਰਡੀਨੇਟਰ ਫਾਜ਼ਿਲਕਾ ਕਾਰਤਿਕ ਆਰਿਆ ਵੱਲੋਂ ਤਕਨੀਕੀ ਤੇ ਪ੍ਰਸ਼ਾਸਕੀ ਪੱਖਾਂ ਬਾਰੇ ਟ੍ਰੇਨਿੰਗ ਦਿੱਤੀ ਗਈ। ਟ੍ਰੇਨਿੰਗ ਦੌਰਾਨ ਦੱਸਿਆ ਗਿਆ ਕਿ ਪੰਜਾਬ ਰਾਜ ਵਿੱਚ ਹਾਊਸ ਲਿਸਟਿੰਗ ਦੀ ਪ੍ਰਕਿਰਿਆ 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ ਅਤੇ ਸੈਲਫ਼-ਇਨਯੂਮਰੇਸ਼ਨ ਦੀ ਸੁਵਿਧਾ ਵੀ ਉਪਲਬਧ ਰਹੇਗੀ। ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਭਾਰਤ ਸਰਕਾਰ ਵੱਲੋਂ 30 ਅਪ੍ਰੈਲ ਤੋਂ 14 ਮਈ 2026 ਤੱਕ 15 ਦਿਨ ਲਈ ਪੋਰਟਲ ਖੋਲ੍ਹਿਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਖੁਦ ਆਨਲਾਈਨ ਦਰਜ ਕਰ ਸਕੇਗਾ। ਇਸ ਮੌਕੇ ਹਰਜਿੰਦਰ ਸਿੰਘ ਡਿਪਟੀ ਈ.ਐਸ.ਏ-ਕਮ-ਵਧੀਕ ਜ਼ਿਲ੍ਹਾ ਸੈਂਸਜ਼ ਅਫਸਰ ਅਤੇ ਉਹਨਾਂ ਦਾ ਦਫਤਰੀ ਸਟਾਫ, ਜ਼ਿਲ੍ਹਾ ਸੈਂਸਜ਼ ਸੈਲ ਤੋਂ ਵਿਵੇਕ ਕਟਾਰੀਆ, ਅਸ਼ੀਸ਼ ਗੁੰਬਰ, ਵਰਿੰਦਰ ਨਾਰੰਗ,ਕਾਰਜ ਸਾਧਕ ਅਫ਼ਸਰ ਵਿਕਰਮ ਧੁੜੀਆ ਅਤੇ ਹੋਰ , ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।