- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਲੋੜ ਨਹੀਂ ਅਤੇ ਅਫਵਾਹਾਂ 'ਤੇ ਧਿਆਨ ਨਾ ਦੇਣ। ਡੀਏਵੀ ਸਕੂਲ ਦੀ ਪ੍ਰਿੰਸੀਪਲ ਸਮਿਤਾ ਸ਼ਰਮਾ ਨੇ ਦੱਸਿਆ ਕਿ ਸਵੇਰੇ ਕਰੀਬ 8.15 ਵਜੇ ਸਕੂਲ ਦੀ ਮੇਲ ਆਈਡੀ ’ਤੇ ਕਿਸੇ ਅਣਪਛਾਤੇ ਨੰਬਰ ਤੋਂ ਮੇਲ ਆਈ ਸੀ, ਜਿਸ ਤੋਂ ਬਾਅਦ ਤੁਰੰਤ ਪੁਲਿਸ ਤੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ, ਜਿਸ ਮਗਰੋਂ ਪ੍ਰਸ਼ਾਸਨ ਦੇ ਹੁਕਮਾਂ ’ਤੇ ਸਕੂਲ ਨੂੰ ਬੰਦ ਕਰ ਦਿੱਤਾ ਗਿਆ।

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ, ਫਾਜ਼ਿਲਕਾ: ਅਬੋਹਰ ਵਿੱਚ ਅੱਜ ਸਵੇਰੇ ਕਈ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਤਰਥੱਲੀ ਮਚ ਗਈ। ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਅਸੰਪਸ਼ਨ ਕਾਨਵੈਂਟ ਸਕੂਲ, ਡੀਏਵੀ ਸਕੂਲ ਸਮੇਤ ਹੋਰ ਨਿੱਜੀ ਸਕੂਲਾਂ ਨੂੰ ਤੁਰੰਤ ਖਾਲੀ ਕਰਵਾ ਦਿੱਤਾ ਗਿਆ। ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਲਰਟ ਹੋ ਗਿਆ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਧਮਕੀ ਭਰੀ ਈਮੇਲ ਸਵੇਰੇ ਕਰੀਬ 8:51 ਵਜੇ ਪ੍ਰਾਪਤ ਹੋਈ, ਜਿਸ ਵਿੱਚ ਦੁਪਹਿਰ 1:30 ਵਜੇ ਦਾ ਸਮਾਂ ਦਰਜ ਕੀਤਾ ਗਿਆ ਸੀ। ਸੂਚਨਾ ਮਿਲਦਿਆਂ ਹੀ ਸਕੂਲਾਂ ਵਿੱਚ ਤਰਥੱਲੀ ਮਚ ਗਈ। ਸੁਰੱਖਿਆ ਦੇ ਮੱਦੇਨਜ਼ਰ ਜ਼ਿਆਦਾਤਰ ਸਕੂਲ ਪ੍ਰਬੰਧਕਾਂ ਨੇ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ ਅਤੇ ਮਾਪਿਆਂ ਨੂੰ ਵੀ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਗਈ।
ਰੈਕੋਗਨਾਈਜ਼ਡ ਐਂਡ ਐਫਿਲੀਏਟਿਡ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਸ਼ਿਆਮ ਲਾਲ ਅਰੋੜਾ ਨੇ ਦੱਸਿਆ ਕਿ ਧਮਕੀ ਭਰੀ ਈਮੇਲ ਵਿੱਚ ਅਸੰਪਸ਼ਨ ਕਾਨਵੈਂਟ ਸਕੂਲ ਸਮੇਤ ਕਈ ਨਿੱਜੀ ਸਕੂਲਾਂ ਦੇ ਨਾਮ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸੰਬੰਧਿਤ ਸਕੂਲ ਖਾਲੀ ਕਰਵਾਏ ਜਾ ਰਹੇ ਹਨ।
ਡੀਏਵੀ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸਮਿਤਾ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 8:51 ਵਜੇ ਈਮੇਲ ਮਿਲੀ, ਜਿਸ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਸਕੂਲ ਪ੍ਰਬੰਧਨ, ਸਿਟੀ-2 ਪੁਲਿਸ ਅਤੇ ਐਸਡੀਐਮ ਨੂੰ ਸੂਚਿਤ ਕੀਤਾ। ਅਧਿਕਾਰੀਆਂ ਦੇ ਨਿਰਦੇਸ਼ਾਂ ਤੋਂ ਬਾਅਦ ਸਕੂਲ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਅਤੇ ਮਾਪਿਆਂ ਨੂੰ ਵੀ ਇਸ ਬਾਰੇ ਜਾਣਕਾਰੀ ਦੇ ਦਿੱਤੀ ਗਈ।
ਫਿਲਹਾਲ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਸਕੂਲਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।