ਸੰਯੁਕਤ ਕਿਸਾਨ ਮੋਰਚੇ ਨੇ ਡੀਸੀ ਦਫ਼ਤਰ ਘੇਰਿਆ
ਸੰਯੁਕਤ ਕਿਸਾਨ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਦਿੱਤਾ ਧਰਨਾ
Publish Date: Mon, 06 Apr 2026 04:18 PM (IST)
Updated Date: Mon, 06 Apr 2026 04:19 PM (IST)

ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਤਹਿਤ ਫਾਜਿਲਕਾ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਧਰਨੇ ਦੌਰਾਨ ਪੰਜਾਬ ਦੇ ਕਿਸਾਨਾਂ ਦੀਆਂ ਅਹਿਮ ਮੰਗਾਂ ਸਬੰਧੀ ਗਵਰਨਰ ਪੰਜਾਬ ਦੇ ਨਾਂ ਮੰਗ ਪੱਤਰ ਡਿਪਟੀ ਕਮਿਸ਼ਨਰ ਦਫਤਰ ਫਾਜਿਲਕਾ ਨੂੰ ਦਿੱਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਰਾਜ ਕੌਰ ਚੱਕ ਸੈਦੋਕੇ, ਬੀਕੇਯੂ ਉਗਰਾਹਾਂ ਦੇ ਜਿਲ੍ਹਾ ਸਕੱਤਰ ਜਗਸੀਰ ਸਿੰਘ, ਬਲਾਕ ਪ੍ਰਧਾਨ ਜਗਤਾਰ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਜਿਲਾ ਪ੍ਰਧਾਨ ਸੁਰਿੰਦਰ ਢੰਡੀਆਂ, ਕ੍ਤੀਕਾਰੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਗੁਰਮੀਤ ਮਹਿਮਾ, ਜਿਲਾ ਪ੍ਰਧਾਨ ਅਤਰ ਪ੍ਰੀਤ ਸਿੰਘ,ਬੁੱਟਰ ਗਰੁੱਪ ਦੇ ਜਿਲਾ ਸਕੱਤਰ ਇਕਬਾਲ ਗਾਮੂੰਵਾਲਾ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਮੀਤ ਢਾਬਾ, ਬੀਕੇਯੂ ਰਾਜੇਵਾਲ ਦੇ ਬਲਾਕ ਆਗੂ ਸੁਖਜਿੰਦਰ ਸਿੰਘ ਅਬੋਹਰ, ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਰਮੇਸ਼ ਵਡੇਰਾ, ਪੰਜਾਬ ਪੱਲੇਦਾਰ ਯੂਨੀਅਨ ਦੇ ਆਗੂ ਬਖਤਾਵਰ ਸਿੰਘ ਨੇ ਕਿਹਾ ਕਿ ਅਮਲ ਵਿੱਚ ਹਕੂਮਤਾਂ ਦੇਸੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀ ਕਠਪੁਤਲੀ ਸਾਬਤ ਹੋ ਚੁੱਕੀਆਂ ਹਨ ਜਿਸ ਕਰਕੇ ਪੰਜਾਬ ਦੇ ਵਿੱਚ, ਨਸ਼ੇ, ਬੇਰੁਜਗਾਰੀ, ਪਾਣੀਆਂ,ਬਿਮਾਰੀਆਂ, ਕਰਜਾ, ਖੁਦਕਸ਼ੀਆਂ ਦਾ ਸੰਕਟ ਪੈਦਾ ਹੋ ਚੁੱਕਾ ਹੈ, ਸਿਹਤ, ਸਿੱਖਿਆ ਦੇ ਖੇਤਰ ਵਿੱਚ ਮਾਫੀਆਂ ਪਨਪ ਚੁੱਕਿਆ ਹੈ ਜਿਸ ਕਰਕੇ ਦੇਸ਼ ਦੇ ਮਿਹਨਤਕਸ ਲੋਕਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ ਲੋਕਾਂ ਦੇ ਉਜਾੜੇ ਨੂੰ ਤੇਜ਼ ਕਰਦੇ ਹੋਏ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਅਮਰੀਕਾ ਮੁਕਤ ਵਪਾਰ ਸਮਝੌਤਾ, ਬਿਜਲੀ, ਬੀਜ ਬਿੱਲਾਂ,ਨਰੇਗਾ ਕਾਨੂੰਨ ਨੂੰ ਖਤਮ ਕਰਕੇ, ਪਹਿਲੀ ਅਪ੍ਰੈਲ ਤੋਂ ਲੇਬਰ ਕੋਡ ਲਾਗੂ ਕਰ ਚੁੱਕੀ ਹੈ ਅਤੇ ਜਿਆਦਾਤਰ ਵਿਰੋਧੀ ਸਿਆਸੀ ਪਾਰਟੀਆਂ ਸਮੇਤ ਰਾਜ ਸਰਕਾਰਾਂ ਨੇ ਖਾਮੋਸ਼ੀ ਧਾਰੀ ਹੋਈ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਦੇ ਲੋਕਾਂ ਦੀ ਬੁਨਿਆਦ ਨਾਲ ਸਬੰਧਤ ਮੰਗਾਂ ਦੇ ਹੰਢਣਸਾਰ ਹੱਲ ਸਬੰਧੀ ਲੋਕਾਂ ਨੂੰ ਜਾਗਰਕ ਕਰਦੇ ਹੋਏ ਕਿਹਾ ਹੈ ਕਿ ਜਨਤਕ ਦਬਾ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਹਕੂਮਤਾਂ ਤੇ ਜਨਤਕ ਦਬਾਅ ਤਹਿਤ ਮਸਲਿਆਂ ਦੇ ਹੱਲ ਸਬੰਧੀ ਦਿੱਲੀ ਮੋਰਚੇ ਦੀ ਤਰਜ਼ ਤੇ ਮਜਬੂਤ ਇਨਕਲਾਬੀ ਲੋਕ ਲਹਿਰ ਉਸਾਰ ਕੇ ਇਹ ਲੋਕ ਵਿਰੋਧੀ ਸਮਝੌਤੇ ਰੱਦ ਕਰਵਾਏ ਜਾ ਸਕਣ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਹਰਮੀਤ ਸਿੰਘ ਝੁੱਗੀਆਂ ਨੰਦ ਸਿੰਘ ਵਾਲਾ,ਹਰਭਜਨ ਸਿੰਘ ਛੱਪੜੀਵਾਲਾ,ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਲਹੌਰਾ ਸਿੰਘ,ਬੀ ਕੇ ਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਆਦਿ ਹਾਜ਼ਰ ਸਨ।