ਨਰੇਗਾ ਕਾਨੂੰਨ ਨੂੰ ਖਤਮ ਕਰਨ ਦੇ ਵਿਰੋਧ ’ਚ ਧਰਨਾ 16 ਨੂੰ
ਨਰੇਗਾ ਕਾਨੂੰਨ ਨੂੰ ਖਤਮ ਕਰਨ ਸਬੰਧੀ ਡੀ ਸੀ ਦਫਤਰ ਸਾਹਮਣੇ 16 ਜਨਵਰੀ ਨੂੰ ਧਰਨਾ ਦੇਣਗੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ
Publish Date: Tue, 13 Jan 2026 04:56 PM (IST)
Updated Date: Tue, 13 Jan 2026 04:57 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਸੰਯੁਕਤ ਕਿਸਾਨ ਮੋਰਚੇ ਵੱਲੋਂ ਭਰਾਤਰੀ ਜਥੇਬੰਦੀਆਂ ਨਾਲ 16 ਜਨਵਰੀ ਦੇ ਧਰਨੇ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ ਅਤੇ ਫੈਸਲਾ ਕੀਤਾ ਕਿ 11 ਤੋਂ 3 ਵਜੇ ਤੱਕ ਡਿਪਟੀ ਕਮਿਸ਼ਨਰ ਦਫਤਰ ਫਾਜਿਲਕਾ ਸਾਹਮਣੇ ਧਰਨਾ ਦਿੱਤਾ ਜਾਵੇਗਾ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ, ਬੀਕੇਯੂ ਉਗਰਾਹਾਂ ਦੇ ਜਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਜਿਲਾ ਪ੍ਰਧਾਨ ਸੁਰਿੰਦਰ ਢੰਡੀਆਂ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਮੀਤ ਸਿੰਘ, ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਰਮੇਸ਼ ਵਡੇਰਾ, ਆਲ ਇੰਡੀਆ ਕਿਸਾਨ ਸਭਾ ਮਾ ਹਰੀਸ਼ ਕੁਮਾਰ, ਲਖਵਿੰਦਰ ਸਿੰਘ ਕਾਦੀਆਂ, ਡੀਟੀਐਫ ਦੇ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਪੰਜਾਬ ਸਟੂਡੈਂਟਸ ਯੂਨੀਅਨ ਦੇ ਜਨਰਲ ਸਕੱਤਰ ਧੀਰਜ ਫਾਜਿਲਕਾ, ਨੌਜਵਾਨ ਭਾਰਤ ਸਭਾ ਦੇ ਜਿਲਾ ਆਗੂ ਰਾਜਨ ਮੁਹਾਰ ਸੋਨਾ ਨੇ ਕਿਹਾ ਕਿ ਕੇਂਦਰ ਸਰਕਾਰ ਲੋਕ ਮਾਰੂ ਨੀਤੀਆਂ ਲਾਗੂ ਕਰਕੇ ਦੇਸ਼ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ ਦੇਸ਼ੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਪੱਖ ਵਿੱਚ ਬੀਜ ਬਿੱਲ, ਬਿਜਲੀ ਬਿੱਲ, ਲੇਬਰ ਕੋਡ, ਨਰੇਗਾ ਕਾਨੂੰਨ ਨੂੰ ਖਤਮ ਕਰ ਕੇ ਬੀ ਜੇ ਪੀ ਆਰ ਐਸ ਐਸ ਨੇ ਆਪਣਾ ਇਰਾਦਾ ਸਪਸ਼ਟ ਕਰ ਦਿੱਤਾ ਹੈ ਦੇਸ਼ ਦੇ ਮਿਹਨਤਕਸ਼ ਲੋਕਾਂ ਨੂੰ ਇਸ ਪੂੰਜੀਵਾਦੀ ਲੁਟੇਰਾ ਰਾਜ ਪ੍ਰਬੰਧ ਖਿਲਾਫ ਇੱਕਮੁੱਠ ਹੋ ਕੇ ਦੇਸ਼ ਪੱਧਰੀ ਲੋਕ ਲਹਿਰ ਖੜ੍ਹੀ ਕਰ ਕੇ ਇਸ ਲੁਟੇਰੇ ਨਿਜ਼ਾਮ ਨੂੰ ਬਦਲਣ ਲਈ ਸੰਘਰਸ਼ ਦੇ ਮੈਦਾਨ ਵਿੱਚ ਨਿਤਰਨਾ ਸਮੇਂ ਦੀ ਅਣਸਰਦੀ ਲੋੜ ਹੈ। ਇਸ ਮੌਕੇ ਭਰਾਤਰੀ ਜੱਥੇਬੰਦੀਆਂ ਬਿਜਲੀ ਮੁਲਾਜ਼ਮ ਜਰਨੈਲ ਸਿੰਘ, ਪ੍ਰਦੀਪ ਕੁਮਾਰ, ਸਵਰਨ ਸਿੰਘ, ਵਿਜੇ ਕੁਮਾਰ,ਜੋਗਾ ਸਿੰਘ ,ਜਤਿੰਦਰ ਕੁਮਾਰ ਆਦਿ ਹਾਜ਼ਰ ਸਨ।