6 ਅਪ੍ਰੈਲ ਨੂੰ ਡੀਸੀ ਦਫਤਰ ਸਾਹਮਣੇ ਦਿੱਤਾ ਜਾਵੇਗਾ ਧਰਨਾ : ਐੱਸਕੇਐੱਮ
ਸੰਯੁਕਤ ਕਿਸਾਨ ਮੋਰਚੇ ਵਲੋਂ 6 ਅਪ੍ਰੈਲ ਨੂੰ ਡੀਸੀ ਦਫਤਰ ਸਾਹਮਣੇ ਦਿੱਤਾ ਜਾਵੇਗਾ ਧਰਨਾ
Publish Date: Wed, 01 Apr 2026 05:49 PM (IST)
Updated Date: Wed, 01 Apr 2026 05:52 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜਿਲਕਾ : ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਤਹਿਤ ਜ਼ਿਲੇ ਦੀਆਂ ਮੋਰਚੇ ਵਿੱਚ ਸ਼ਾਮਿਲ ਜਥੇਬੰਦੀਆਂ ਦੀ ਬੀ ਕੇ ਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਰੋਹੀਵਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ ਪਾਣੀਆਂ ਦਾ ਮਸਲਾ,ਐਮ ਐਸ ਪੀ, ਕਰਜ਼ਾ ਮੁਕਤੀ,ਖੇਤੀ ਨੀਤੀ ਲਾਗੂ ਕਰਵਾਉਣ ,ਮੁਕਤ ਵਪਾਰ ਸਮਝੌਤਾ, ਬਿਜਲੀ ਸੋਧ ਬਿੱਲ,ਬੀਜ ਬਿੱਲ ਅਤੇ ਨਿੱਜੀਕਰਨ ਦੀਆਂ ਹੋਰ ਨੀਤੀਆਂ ਖ਼ਿਲਾਫ਼ ਲਈ 6 ਅਪ੍ਰੈਲ ਨੂੰ ਡੀਸੀ ਦਫਤਰ ਫਾਜ਼ਿਲਕਾ ਦੇ ਸਾਹਮਣੇ ਦਿੱਤਾ ਜਾਵੇਗਾ ਧਰਨਾ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ,ਕੁੱਲ ਹਿੰਦ ਕਿਸਾਨ ਸਭਾ ਦੇ ਜਿਲਾ ਪ੍ਰਧਾਨ ਸੁਰਿੰਦਰ ਢੰਡੀਆਂ,ਜਮਹੂਰੀ ਕਿਸਾਨ ਸਭਾ ਦੇ ਸੂਬਾ ਕਮੇਟੀ ਮੈਂਬਰ ਰਮੇਸ਼ ਵਡੇਰਾ,ਬੀ ਕੇ ਯੂ ਡਕੌਂਦਾ ਧਨੇਰ ਦੇ ਬਲਾਕ ਆਗੂ ਅਮਰੀਕ ਸਿੰਘ,ਬੀ ਕੇ ਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਸੁੱਖ, ਟੀ ਐਸ ਯੂ ਦੇ ਆਗੂ ਰਾਜਿੰਦਰ ਸ਼ਰਮਾ, ਪੱਲੇਦਾਰ ਯੂਨੀਅਨ ਦੇ ਆਗੂ ਬਖਤਾਵਰ ਸਿੰਘ ਘੜੂੰਮੀ,ਨੇ ਕਿਹਾ ਕਿ ਪੰਜਾਬ ਵਿੱਚ ਪਾਣੀਆਂ ਦੀ ਸਥਿਤੀ ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਮੁੱਕਣ ਕਿਨਾਰੇ ਹੈ ਪਰ ਸਰਕਾਰਾਂ ਮਹਿਜ ਸਿਆਸੀ ਡਰਾਮੇਬਾਜ਼ੀ ਤੋਂ ਵੱਧ ਕੇ ਕੁਝ ਠੋਸ ਕਦਮ ਨਹੀਂ ਚੁੱਕ ਰਹੀਆਂ,ਬੀਮਾਰੀਆਂ ਆਦਿ ਦੇ ਰੂਪ ਵਿਚ ਅਨੇਕਾਂ ਸੰਕਟ ਖੜ੍ਹੇ ਹੋ ਚੁੱਕੇ ਨੇ ਜ਼ੋ ਪੰਜਾਬੀ ਸਭਿਅੱਤਾ ਲਈ ਖ਼ਤਰੇ ਦੀ ਘੰਟੀ ਹਨ ਇਹ ਤਮਾਮ ਜਿਹੜੀਆਂ ਮੁਸ਼ਕਲਾਂ ਇਥੇ ਖੜੀਆਂ ਹੋ ਚੁੱਕੀਆਂ ਹਨ ਇਹਦੇ ਹੱਲ ਲਈ ਵੱਡੀਆਂ ਲੋਕ ਲਹਿਰਾਂ ਖੜ੍ਹੀਆ ਕਰਨਾ ਸਮੇ ਦੀ ਅਣਸਰਦੀ ਲੋੜ ਹੈ। ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸਕੱਤਰ ਮਨਦੀਪ ਸਿੰਘ ਔਰਤ ਵਿੰਗ ਦੀ ਜ਼ਿਲ੍ਹਾ ਕਨਵੀਨਰ ਰਾਜ ਕੌਰ ਚੱਕ ਸੈਦੋਕੇ, ਬੀਕੇਯੂ ਉਗਰਾਹਾਂ ਦੇ ਮੀਤ ਪ੍ਰਧਾਨ ਗੁਰਮੀਤ ਸਿੰਘ, ਜਗਸੀਰ ਸਿੰਘ, ਸੱਤਪਾਲ ਸਿੰਘ, ਸੁਖਜਿੰਦਰ ਸਿੰਘ ਰਾਜਨ ਆਦਿ ਹਾਜ਼ਰ ਸਨ।