ਪਿਛੜੇ ਵਰਗਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਹਨ ਵੱਖ-ਵੱਖ ਸਕੀਮਾਂ : ਚੇਅਰਮੈਨ ਥਿੰਦ
ਪਿਛੜੇ ਵਰਗਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਹਨ ਵੱਖ-ਵੱਖ ਸਕੀਮਾਂ:ਚੇਅਰਮੈਨ ਮਲਕੀਤ ਸਿੰਘ ਥਿੰਦ
Publish Date: Sat, 21 Mar 2026 04:06 PM (IST)
Updated Date: Sat, 21 Mar 2026 04:10 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਜੰਡਵਾਲਾ ਮੀਰਾ ਸਾਂਗਲਾ ਦਾ ਦੌਰਾ ਕੀਤਾ। ਜਿਸ ਦੌਰਾਨ ਉਨਾਂ ਨੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਅਤੇ ਓਬੀਸੀ ਭਾਈਚਾਰੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਨੇ ਆਖਿਆ ਕਿ ਸਰਕਾਰ ਵੱਲੋਂ ਪਿਛੜੇ ਵਰਗਾਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਕਮਿਸ਼ਨ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਹਨਾਂ ਸਕੀਮਾਂ ਦਾ ਲਾਭ ਹਰ ਇੱਕ ਯੋਗ ਵਿਅਕਤੀ ਨੂੰ ਮਿਲੇ। ਉਨ੍ਹਾਂ ਕਿਹਾ ਕਿ ਉਹ ਲੜੀਵਾਰ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਉਹ ਪਿਛਲੇ ਵਰਗਾਂ ਦੀਆਂ ਸਮੱਸਿਆਵਾਂ ਤੋਂ ਜਮੀਨੀ ਪੱਧਰ ਤੋਂ ਜਾਣੂ ਹੋ ਸਕਣ। ਉਨ੍ਹਾਂ ਦੱਸਿਆ ਕਿ ਹੁਣ ਤੱਕ ਉਹ 20 ਜ਼ਿਲ੍ਹਿਆਂ ਦਾ ਦੌਰਾ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਉਹ ਜਥੇਬੰਦੀਆਂ, ਸੰਸਥਾਵਾਂ ਜੋ ਪਿਛੜੇ ਵਰਗਾਂ ਦੀ ਭਲਾਈ ਨੂੰ ਅੱਗੇ ਲਿਜਾਉਣ ਲਈ ਕੰਮ ਕਰ ਰਹੀਆਂ ਹਨ, ਉਨ੍ਹਾਂ ਨੂੰ ਵੀ ਨਾਲ ਲੈ ਕੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਜੋ ਵੀ ਸਕੀਮਾਂ ਚਲ ਰਹੀਆਂ ਹਨ, ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਲਾਭ ਦੇਣ ਲਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਹ ਵਿਭਾਗੀ ਅਧਿਕਾਰੀਆਂ ਨੂੰ ਮਿਲ ਕੇ ਵੀ ਉਨ੍ਹਾਂ ਨੂੰ ਪਛੜੇ ਵਰਗ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਛੜੇ ਵਰਗ ਨਾਲ ਸਬੰਧਤ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਕਮਿਸ਼ਨ ਨਾਲ ਸੰਪਰਕ ਕਰ ਸਕਦੇ ਹਨ।ਇਸ ਬੈਠਕ ਦੌਰਾਨ ਜਿੱਥੇ ਚੇਅਰਮੈਨ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣ। ਉਹਨਾਂ ਨੇ ਕਿਹਾ ਕਿ ਦਫਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਇਸ ਮੌਕੇ ਡੀ.ਡੀ.ਪੀ.ਓ ਹਰਜਿੰਦਰ ਸਿੰਘ, ਬਾਲਕ੍ਰਿਸ਼ਨ ਫੌਜੀ ਚੇਅਰਮੈਨ ਪ੍ਰਜਾਪਤ ਭਲਾਈ ਬੋਰਡ, ਗੁਰਮੀਤ ਸਿੰਘ ਆਗੂ ਪ੍ਰਜਾਪਤ ਸਮਾਜ, ਵਜੀਰ ਚੰਦ ਸੇਵਾਮੁਕਤ ਇੰਸਪੈਕਟਰ, ਡਾ. ਗੁਰਬਖਸ਼ ਲਾਲ, ਵਿਜੈ ਕੁਮਾਰ ਹਲਕਾ ਕੁਆਰਡੀਨੇਟਰ, ਸਰਪੰਚ ਸੁਰਿੰਦਰ ਕੁਮਾਰ, ਡਾ. ਬਿਸ਼ੰਬਰ ਸਾਮਾ, ਮਾਸਟਰ ਚੰਦਰ ਭਾਨ, ਬੀਰਬਲ ਕੰਬੋਜ, ਹਰਪਾਲ ਸਿੰਘ ਰਾਮਗੜੀਆ, ਸ਼ਹੀਦ ਉਧਮ ਕਮੇਟੀ, ਬਾਬਾ ਭੂੰਮਨ ਸ਼ਾਹ ਕਮੇਟੀ ਪ੍ਰਧਾਨ ਤੇ ਮੈਂਬਰ ਸਾਹਿਬਾਨ ਆਦਿ ਵੀ ਹਾਜ਼ਰ ਸਨ।