ਬਖ਼ਸ਼ੇ ਨਹੀਂ ਜਾਮਗੇ ਨਸ਼ਾ ਤਸਕਰ : ਵਿਧਾਇਕ ਸਵਨਾ
ਵੀਡੀਸੀ ਮੈਂਬਰਾਂ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਵਿਖੇ ਆਯੋਜਿਤ ਰੈਲੀ ਵਿਚ ਕੀਤੀ ਸ਼ਮੂਲੀਅਤ
Publish Date: Mon, 16 Feb 2026 05:38 PM (IST)
Updated Date: Mon, 16 Feb 2026 05:39 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀਡੀਸੀ ਮੈਬਰਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਵਿਧਾਇਕ ਸਵਨਾ ਨੇ ਕਿਹਾ ਕਿ ਪਿਛਲੇ 4 ਸਾਲਾਂ ਤੋਂ ਆਮ ਆਦਮੀ ਪਾਰਟੀ ਲਗਾਤਾਰ ਨਸ਼ਿਆਂ ਦਾ ਲੱਕ ਤੋੜਨ ਲਈ ਮੈਦਾਨ ਵਿਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਥੇ ਨਸ਼ਾ ਤਸਕਰਾਂ ਖਿਲਾਫ ਕਾਰਵਾਈਆਂ ਕੀਤੀਆਂ ਹਨ, ਜੇਲ੍ਹਾਂ ਅੰਦਰ ਢਕਿਆ ਹੈ ਉਥੇ ਬੁਲਡੋਜਰ ਚਲਾ ਕੇ ਉਨ੍ਹਾਂ ਦੀਆਂ ਸੰਪਤੀਆਂ ਨੂੰ ਨਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਸਰਕਾਰ ਵੱਲੋਂ ਕੀਤੀਆਂ ਕਾਰਵਾਈਆਂ ਦੀ ਲੋਕਾਂ ਵੱਲੋਂ ਸ਼ਲਾਂਘਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸਰਕਾਰ ਦੇ ਨਾਲ ਪਿੰਡ ਸੁਰੱਖਿਆ ਕਮੇਟੀਆਂ ਵੀ ਮੋਢੇ ਨਾਲ ਮੋਢਾ ਜੋੜ ਕੇ ਖੜੀਆਂ ਹਨ ਜਿਨ੍ਹਾਂ ਦੇ ਸਹਿਯੋਗ ਸਦਕਾ ਨਸ਼ਿਆਂ ਤੇ ਠੱਲ ਪਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਨੌਜਵਾਨੀ ਨੂੰ ਬਚਾਉਣ ਲਈ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।