ਪਿੰਡ ’ਚ ਨੌਜਵਾਨਾਂ ਲਈ ਤਿਆਰ ਕੀਤਾ ਵਾਲੀਬਾਲ ਮੈਦਾਨ
ਪਿੰਡ ਵਿੱਚ ਨੌਜਵਾਨਾਂ ਲਈ ਤਿਆਰ ਕੀਤਾ ਵਾਲੀਬਾਲ ਮੈਦਾਨ
Publish Date: Mon, 23 Feb 2026 04:26 PM (IST)
Updated Date: Mon, 23 Feb 2026 04:28 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਗ੍ਰਾਮ ਪੰਚਾਇਤ ਪਿੰਡ ਸਵਾਇਆ ਰਾਏ ਉਤਾੜ ਦੇ ਸਰਪੰਚ ਦੇਸ ਸਿੰਘ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੀ ਅਗਵਾਈ ਹੇਠ ਪਿੰਡ ਵਿੱਚ ਸੁਵਿਧਾਵਾਂ ਨਾਲ ਲੈਸ ਵਾਲੀਬਾਲ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਵਧਿਆ ਹੈ। ਇਸ ਮੈਦਾਨ ਵਿੱਚ ਸਿਰਫ਼ ਸਵਾਇਆ ਰਾਏ ਉਤਾੜ ਹੀ ਨਹੀਂ, ਸਗੋਂ ਨੇੜਲੇ ਪਿੰਡਾਂ ਸਵਾਇਆ ਹਿਠਾੜ, ਚੱਕ ਪੰਜੇ ਕੇ, ਈਸਾ ਪੰਜ ਗਰਾਈਂ, ਨੌ ਬਹਿਰਾਮ, ਸ਼ੇਰ ਸਿੰਘ ਵਾਲਾ, ਨੂਰੇ ਕੇ, ਸ਼ੇਰ ਸਿੰਘ ਵਾਲਾ ਝੁੱਗੇ ਛਿਲੀਆ ਆਦਿ ਦੇ ਨੌਜਵਾਨ ਵੀ ਸ਼ਮੂਲੀਅਤ ਕਰਦੇ ਹਨ। ਵੱਖ-ਵੱਖ ਪਿੰਡਾਂ ਦੀਆਂ ਟੀਮਾਂ ਵਿਚਕਾਰ ਨਿਯਮਿਤ ਤੌਰ ‘ਤੇ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਨਾਲ ਭਾਈਚਾਰੇ ਦੀ ਭਾਵਨਾ ਅਤੇ ਤੰਦਰੁਸਤੀ ਦੋਹਾਂ ਨੂੰ ਮਜ਼ਬੂਤੀ ਮਿਲ ਰਹੀ ਹੈ। ਸਰਪੰਚ ਦੇਸ ਸਿੰਘ ਨੇ ਦੱਸਿਆ ਕਿ ਪਿੰਡ ਦੇ ਨੌਜਵਾਨ ਹਰ ਰੋਜ਼ ਸ਼ਾਮ 4 ਵਜੇ ਤੋਂ ਰਾਤ 10 ਵਜੇ ਤੱਕ ਉਤਸ਼ਾਹ ਨਾਲ ਖੇਡਾਂ ਵਿੱਚ ਹਿੱਸਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇੱਥੇ ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਵਾਲੀਬਾਲ ਮੁਕਾਬਲੇ ਵੀ ਕਰਵਾਉਣ ਦੀ ਯੋਜਨਾ ਹੈ, ਤਾਂ ਜੋ ਪਿੰਡ ਦੇ ਖਿਡਾਰੀਆਂ ਨੂੰ ਵੱਡੇ ਮੰਚ ਮਿਲ ਸਕਣ।ਸਰਪੰਚ ਦੇਸ ਸਿੰਘ ਨੇ ਕਿਹਾ ਕਿ “ਸਾਡਾ ਮਕਸਦ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਬੁਰਾਈ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨਾ ਹੈ। ਪਿੰਡ ਦੀ ਤਰੱਕੀ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ ਬਹੁਤ ਜ਼ਰੂਰੀ ਹੈ। ਉਧਰ ਪਿੰਡ ਵਾਸੀਆਂ ਨੇ ਸਰਪੰਚ ਦੀ ਇਸ ਪਹਿਲ ਦੀ ਭਰਪੂਰ ਸਰਾਹਨਾ ਕੀਤੀ ਹੈ ਅਤੇ ਕਿਹਾ ਕਿ ਖੇਡ ਮੈਦਾਨ ਦੀ ਸਥਾਪਨਾ ਨਾਲ ਨੌਜਵਾਨਾਂ ਦੀ ਊਰਜਾ ਸਹੀ ਦਿਸ਼ਾ ਵੱਲ ਲੱਗ ਰਹੀ ਹੈ। ਇਹ ਉਪਰਾਲਾ ਨਸ਼ਿਆਂ ਵਿਰੁੱਧ ਲੜਾਈ ਵਿੱਚ ਇੱਕ ਪ੍ਰੇਰਣਾਦਾਇਕ ਮਿਸਾਲ ਬਣ ਰਿਹਾ ਹੈ।ਸਰੀਰ ਦੋਵੇਂ ਤੰਦਰੁਸਤ ਰਹਿਣਗੇ। ਸਾਨੂੰ ਮਾਣ ਹੈ ਕਿ ਹਰ ਰੋਜ਼ ਸ਼ਾਮ ਨੂੰ ਵੱਡੀ ਗਿਣਤੀ ਵਿੱਚ ਨੌਜਵਾਨ ਖੇਡਣ ਆਉਂਦੇ ਹਨ। ਭਵਿੱਖ ਵਿੱਚ ਅਸੀਂ ਇੱਥੇ ਜ਼ਿਲ੍ਹਾ ਅਤੇ ਰਾਜ ਪੱਧਰੀ ਮੁਕਾਬਲੇ ਕਰਵਾਕੇ ਆਪਣੇ ਪਿੰਡ ਦੇ ਖਿਡਾਰੀਆਂ ਨੂੰ ਅੱਗੇ ਵਧਣ ਦਾ ਮੌਕਾ ਦੇਵਾਂਗੇ।