ਵਿੱਤ ਮੰਤਰੀ ਦੇ ਦਿੜ੍ਹਬਾ ਹਲਕੇ ’ਚ ਹੋਣ ਵਾਲੇ ਝੰਡਾ ਮਾਰਚ ਸ਼ਾਮਲ ਹੋਣ ਦਾ ਐਲਾਨ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਬ੍ਰਾਂਚ ਜਲਾਲਾਬਾਦ ਦੀ ਮੀਟਿੰਗ ਹੋਈ
Publish Date: Tue, 10 Mar 2026 06:35 PM (IST)
Updated Date: Tue, 10 Mar 2026 06:36 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੀ ਬ੍ਰਾਂਚ ਜਲਾਲਾਬਾਦ ਦੀ ਮੀਟਿੰਗ ਬਲਾਕ ਪ੍ਰਧਾਨ ਰਾਕੇਸ਼ ਸਿੰਘ ਹੀਰੇਵਾਲਾ ਦੀ ਅਗੁਵਾਈ ਹੇਠ ਕੀਤੀ ਗਈ। ਇਸ ’ਚ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮਕੇ, ਜਿਲ੍ਹਾ ਜਨਰਲ ਸਕੱਤਰ ਬਲਵਿੰਦਰ ਸਿੰਘ ਨੂਰ ਸਮੰਦ, ਸੁਖਚੈਨ ਸਿੰਘ ਸੋਢੀ, ਖਜਾਨਚੀ ਮਹਿੰਦਰ ਸਿੰਘ ਬ੍ਰਾਂਚ ਦੇ ਸਕੱਤਰ ਸਤਪਾਲ ਸਿੰਘ, ਕੁੰਦਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸ਼ਿਰਕਤ ਕੀਤੀ। ਮੀਟਿੰਗ ਦੇ ਦੌਰਾਨ ਲੋਕਲ ਪੱਧਰ ਤੇ ਵਰਕਰਾਂ ਨੂੰ ਫੀਲਡ ਵਿੱਚ ਆ ਰਹੀਆਂ ਮੁਸ਼ਕਲਾਂ ਜਿਵੇਂ ਕਿ ਵਾਟਰ ਸਪਲਾਈ ਸਕੀਮਾਂ ਤੇ ਰਿਪੇਅਰ ਦੇ ਹੋਣ ਵਾਲੇ ਜਰੂਰੀ ਕੰਮ ਕਰਵਾਉਣ ਲਈ ਲੋੜੀਦਾ ਸਮਾਨ ਮੁਹੱਈਆ ਕਰਵਾਉਣ ਵਿੱਚ ਅਣਦੇਖੀ ਕਰਨਾ ਸਮੇਤ ਹੋਰ ਕਈ ਏਜੰਡਿਆਂ ਤੇ ਵਿਚਾਰ ਚਰਚਾ ਕਰਨ ਉਪਰੰਤ ਕਈ ਮਤੇ ਪਾਸ ਕੀਤੇ ਗਏ। ਇਸ ਮੌਕੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਨੇ ਕਿਹਾ ਕਿ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਫੈਸਲੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਵੱਲੋਂ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿੜ੍ਹਬਾ ਹਲਕੇ ਦੇ ਪਿੰਡਾਂ ਵਿਚ ਮਿਤੀ 26, 27 ਅਤੇ 28 ਮਾਰਚ 2026 ਨੂੰ ਲਗਾਤਾਰ 3 ਦਿਨ ਝੰਡਾ ਮਾਰਚ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ।