ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ’ਚ ਝੰਡਾ ਮਾਰਚ 26, 27 ਤੇ 28 ਮਾਰਚ ਨੂੰ : ਮੋਮੀ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਚ ਝੰਡਾ ਮਾਰਚ ਪ੍ਰਦਰਸ਼ਨ ਕਰੇਗਾ
Publish Date: Sat, 07 Mar 2026 06:57 PM (IST)
Updated Date: Sat, 07 Mar 2026 07:00 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਸੀ.ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ ਨੇ ਕਿਹਾ ਕਿ ਕੱਚੇ-ਪਿੱਲੇ ਰੁਜਗਾਰ ਨੂੰ ਪੱਕਾ ਰੁਜਗਾਰ ਕਰਨ ਦੀ ਮੰਗ ਲਈ ਅਤੇ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕਰਨ ਵਾਲੀਆਂ ਮਾਰੂ ਨੀਤੀਆਂ ਲਾਗੂ ਕਰਨ ਲਈ ਬਜਿੱਦ ਪੰਜਾਬ ਸਰਕਾਰ ਵਿਰੁੱਧ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਪਲੇਟਫਾਰਮ ਤੋਂ ਉਲੀਕੇ ਸੰਘਰਸ਼ ਪ੍ਰੋਗਰਾਮ ਤਹਿਤ ਠੇਕਾ ਮੁਲਾਜਮਾਂ ਵੱਲੋਂ ਮਿਤੀ 22 ਮਾਰਚ 2026 ਤੋਂ 5 ਅਪ੍ਰੈਲ 2026 ਤੱਕ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਐਸੰਬਲੀ ਹਲਕੇ ਦਿੜ੍ਹਬਾ ਦੇ ਪਿੰਡਾਂ ਵਿਚ ਲਗਾਤਾਰ ਝੰਡਾ ਮਾਰਚ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸੰਘਰਸ਼ ਪ੍ਰੋਗਰਾਮ ਨੂੰ ਪੂਰਅਮਨ ਢੰਗ ਨਾਲ ਲਾਗੂ ਕਰਦੇ ਹੋਏ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31) ਦੀ ਅਗੁਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਵੱਲੋਂ ਮਿਤੀ 26,27 ਅਤੇ 28 ਮਾਰਚ 2026 ਨੂੰ ਲਗਾਤਾਰ 3 ਦਿਨ ਝੰਡਾ ਮਾਰਚ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਲੀਫ ਲੈਟਰ (ਹੱਥ ਪਰਚਾ) ਪੜ੍ਹਨ ਲਈ ਲੋਕਾਂ ਵਿੱਚ ਵੰਡ ਕੇ ਵਰਤਮਾਨ ਪੰਜਾਬ ਸਰਕਾਰ ਦੀਆਂ ਠੇਕਾ ਮੁਲਾਜਮ, ਕਿਸਾਨ, ਮਜਦੂਰ ਅਤੇ ਮੁਲਾਜਮ ਵਰਗ ਵਿਰੋਧੀ ਅਪਣਾਈਆਂ ਜਾ ਰਹੀਆਂ ਨੀਤੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ।