ਸੁਖਵਿੰਦਰ ਥਿੰਦ, ਫਾਜ਼ਿਲਕਾ : ਅਬੋਹਰ ਦੇ ਪਿੰਡ ਰਾਜਾਵਾਲੀ ਵਿਖੇ ਇੱਕ ਵਿਅਕਤੀ ਵੱਲੋਂ ਬੇਰਹਿਮੀ ਨਾਲ ਆਪਣੀ ਪਤਨੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਉਕਤ ਵਿਅਕਤੀ ਵੱਲੋਂ ਆਪਣੀ ਪਤਨੀ ਨੂੰ ਕਤਲ ਕੀਤੇ ਜਾਣ ਦੇ ਕਾਰਨਾਂ ਦਾ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ ਹੈ।

Posted By: Jagjit Singh