ਪੱਤਰ ਪੇ੍ਰਰਕ, ਜਲਾਲਾਬਾਦ : ਥਾਣਾ ਸਦਰ ਪੁਲਿਸ ਨੇ ਇਕ ਅੌਰਤ ਨੂੰ 450 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕੀਤਾ ਹੈ। ਜਾਂਚ ਅਧਿਕਾਰੀ ਐਸ.ਆਈ.ਸੁਰਿੰਦਰ ਕੁਮਾਰ ਨੇ ਦੱਸਿਆ ਕਿ ਤਫ਼ਤੀਸ਼ੀ ਅਫ਼ਸਰ ਗੁਰਦੀਪ ਸਿੰਘ ਸਾਥੀ ਮੁਲਾਜ਼ਮਾਂ ਦੇ ਨਾਲ ਕਰੀਬ ਅੱਧਾ ਕਿਲੋਮੀਟਰ ਅੱਗੇ ਬੱਸ ਸਟੈਂਡ ਸੋਹਣਾ ਸਾਂਦੜ ਪਹੁੰਚੇ ਤਾਂ ਸਾਹਮਣੇ ਤੋਂ ਇੱਕ ਅੌਰਤ ਨੂੰ ਸੱਜੇ ਹੱਥ ਵਿੱਚ ਕਾਲੇ ਰੰਗ ਦਾ ਲਿਫ਼ਾਫ਼ਾ ਫੜੀ ਆਉਂਦੇ ਦੇਖਿਆ ਗਿਆ, ਜਿਸ ਨੂੰ ਸ਼ੱਕ ਦੀ ਬਿਨਾ ਤੇ ਰੋਕ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਨਾਮ ਪੁੱਛਣ 'ਤੇ ਉਸ ਨੇ ਆਪਣਾ ਨਾਮ ਪੇ੍ਮੋ ਬਾਈ ਪਤਨੀ ਮਹਿੰਦਰ ਸਿੰਘ ਪੁੱਤਰੀ ਕਰਤਾਰ ਸਿੰਘ ਵਾਸੀ ਮੋਹਰ ਸਿੰਘ ਵਾਲਾ ਉਰਫ ਧਰਮੂਵਾਲਾ ਦੱਸਿਆ, ਜਿਸ ਕੋਲੋਂ 450 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਐਸ.ਆਈ.ਸੁਰਿੰਦਰ ਕੁਮਾਰ ਨੂੰ ਅਗਲੇਰੀ ਕਾਰਵਾਈ ਲਈ ਬੁਲਾਇਆ ਗਿਆ, ਜਿਨਾਂ੍ਹ ਵੱਲੋਂ ਉਕਤ ਅੌਰਤ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਪਰਚਾ ਦਰਜ ਕਰ ਲਿਆ ਗਿਆ ਹੈ।