ਸਮਾਜਿਕ ਵਿਕਾਸ ’ਚ ਮਹਿਲਾਵਾਂ ਦਾ ਅਹਿਮ ਰੋਲ : ਖੁਸ਼ਬੂ ਸਵਨਾ
ਸਮਾਜ ਦੀ ਬਿਹਤਰੀ ਤੇ ਵਿਕਾਸ ਵਿਚ ਅਹਿਮ ਰੋਲ ਅਦਾ ਕਰ ਰਹੀਆਂ ਹਨ ਮਹਿਲਾਵਾਂ:ਖੁਸ਼ਬੂ ਸਵਨਾ
Publish Date: Tue, 24 Feb 2026 05:52 PM (IST)
Updated Date: Tue, 24 Feb 2026 05:55 PM (IST)

ਸਟਾਫ ਰਿਪੋਰਟਰ .ਪੰਜਾਬੀ ਜਾਗਰਣ, ਫਾਜ਼ਿਲਕਾ : ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿਮ ਤਹਿਤ ਔਰਤਾਂ ਦੇ ਅਧਿਕਾਰਾਂ ਪ੍ਰਤੀ ਅਤੇ ਲੜਕੇ-ਲੜਕੀਆਂ ਨੂੰ ਬਰਾਬਰਤਾ ਦਾ ਹੱਕ ਦੇਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਹਿੱਤ ਸਰਕਾਰੀ ਕੰਨਿਆ ਸਕੂਲ ਫਾਜ਼ਿਲਕਾ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵੱਜੋਂ ਖੁਸ਼ਬੂ ਸਵਨਾ ਪਹੁੰਚੇ। ਇਸ ਦੌਰਾਨ ਉਨ੍ਹਾਂ ਵਿਦਿਆਰਥਣਾਂ ਨੂੰ ਸਕੂਲ ਬੈਗਾਂ ਦੀ ਵੰਡ ਕੀਤੀ।ਸੰਬੋਧਨ ਕਰਦਿਆਂ ਕਿਹਾ ਕਿ ਸਮਾਜ ਦੀ ਬਿਹਤਰੀ ਤੇ ਵਿਕਾਸ ਵਿਚ ਮਹਿਲਾਵਾਂ/ਔਰਤਾਂ ਦਾ ਅਹਿਮ ਰੋਲ ਹੈ | ਉਨ੍ਹਾਂ ਕਿਹਾ ਕਿ ਲੜਕੀਆਂ ਨੇ ਹਰ ਖੇਤਰ ਵਿਚ ਮਲਾਂ ਮਾਰਦਿਆਂ ਆਪਣੀ ਮਿਸਾਲ ਪੇਸ਼ ਕੀਤੀ ਹੈ| ਉਨ੍ਹਾਂ ਕਿਹਾ ਕਿ ਬੇਟੀਆਂ ਬਿਨਾਂ ਸੰਸਾਰ ਵਿਚ ਕੁਝ ਵੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਯੁਗ ਵਿਚ ਲੜਕਾ-ਲੜਕੀ ਵਿਚ ਕੋਈ ਫਰਕ ਨਹੀਂ। ਉਨ੍ਹਾਂ ਕਿਹਾ ਕਿ ਲੜਕੀਆਂ ਵੀ ਲੜਕਿਆਂ ਦੇ ਬਰਾਬਰ ਹੀ ਵੱਡੇ-ਵੱਡੇ ਮੁਕਾਮਾਂ ਤੇ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵੀ ਲੜਕੀਆਂ/ਬੇਟੀਆਂ ਨੂੰ ਪੂਰਾ ਮਾਣ ਸਤਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਬੇਟੀ ਬਚਾਓ ਬੇਟੀ ਪੜਾਓ ਅਭਿਆਨ ਨੂੰ ਉਤਸਾਹਿਤ ਕਰਦਿਆਂ ਆਖਿਆ ਕਿ ਬੇਟੀਆਂ ਹੋਣ ਤੇ ਵੀ ਸਾਨੂੰ ਉਨੀ ਹੀ ਖੁਸ਼ੀ ਹੋਣੀ ਚਾਹੀਦੀ ਹੈ ਜਿੰਨੀ ਲੜਕਾ ਹੋਣ ਤੇ ਹੁੰਦੀ ਹੈ। ਇਸ ਤੋਂ ਇਲਾਵਾ ਲੜਕੀਆਂ ਨੁੰ ਵੀ ਪੜ੍ਹਾਈ ਦੇ ਅਵਸਰ ਪ੍ਰਦਾਨ ਕਰਨੇ ਚਾਹੀਦੇ ਹਨ ਤਾਂ ਜ਼ੋ ਲੜਕੀਆਂ ਵੀ ਅੱਗੇ ਵਧਣ ਤੇ ਉਚੀਆਂ ਪਦਵੀਆਂ ਹਾਸਲ ਕਰਦੇ ਹੋਏ ਆਪਣਾ, ਆਪਣੇ ਮਾਪਿਆ, ਆਪਣੇ ਸਕੇ ਸਬੰਧੀਆਂ ਦਾ ਨਾਮ ਰੋਸ਼ਨ ਕਰਨ।ਇਸ ਮੌਕੇ ਸਕੂਲ ਪ੍ਰਿੰਸੀਪਲ ਸੁਤੰਤਰ ਪਾਠਕ ਅਤੇ ਸਕੂਲ ਸਟਾਫ ਮੌਜੂਦ ਸੀ।