ਬਾਬਾ ਦੀਪ ਸਿੰਘ ਜੀ ਦਾ ਆਗਮਨ ਪੁਰਬ ਮਨਾਇਆ
ਮੰਡੀ ਲਾਧੂਕਾ ਦੇ ਗੁਰਦਵਾਰਾ ਸਿੰਘ ਸਭਾ ਵਿਖੇ ਬਾਬਾ ਦੀਪ ਸਿੰਘ ਜੀ ਦੇ ਆਗਮਨ ਪੁਰਬ ਤੇ ਕੀਰਤਨ ਕਰਦੀਆਂ ਹੋਈਆਂ ਬੀਬੀਆਂ ।
Publish Date: Wed, 28 Jan 2026 04:05 PM (IST)
Updated Date: Wed, 28 Jan 2026 04:07 PM (IST)
ਜ਼ਿਲ੍ਹੇ ਸਿੰਘ.ਪੰਜਾਬੀ ਜਾਗਰਣ, ਮੰਡੀ ਲਾਧੂਕਾ : ਮੰਡੀ ਦੇ ਗੁਰਦਵਾਰਾ ਸਿੰਘ ਸਭਾ ਵਿਚ ਬਾਬਾ ਦੀਪ ਸਿੰਘ ਜੀ ਦਾ ਆਗਮਨ ਪੁਰਬ ਸ਼ਰਧਾ ਅਤੇ ਸਤਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਗੁਰਦਵਾਰਾ ਸਿੰਘ ਸਭਾ ਵਿਖੇ ਧਾਰਮਿਕ ਦੀਵਾਨ ਸਜਾਇਆ ਗਿਆ। ਗੁਰਦਵਾਰਾ ਸਿੰਘ ਸਭਾ ਦੇ ਹੈੱਡਗ੍ਰੰਥੀ ਭਾਈ ਰਜਿੰਦਰ ਪਾਲ ਤਨੇਜਾ ਵਲੋਂ ਬਾਬਾ ਜੀ ਦਾ ਜੀਵਨ ਬਖ਼ਾਨ ਕਰਕੇ ਹਾਜਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਉਪਰੰਤ ਅਰਦਾਸ ਕੀਤੀ ਗਈ। ਬੀਬੀਆਂ ਵਲੋਂ ਕੀਰਤਨ ਕੀਤਾ ਗਿਆ, ਇਸ ਤੋਂ ਬਾਅਦ ਸੰਗਤਾਂ ਵਿਚ ਅਤੁੱਟ ਲੰਗਰ ਅਤੇ ਮਠਿਆਈਆਂ ਵੰਡੀਆਂ ਗਈਆਂ।