ਚੰਡੀਗੜ੍ਹ ਮੋਰਚੇ ’ਚ ਸ਼ਮੂਲੀਅਤ ਕਰਨ ਵਾਲੇ ਆਗੂਆਂ ਦਾ ਕੇਕੇਯੂ ਵੱਲੋਂ ਸਨਮਾਨ ਚੰਡੀਗੜ੍ਹ ਮੋਰਚੇ ’ਚ ਸ਼ਮੂਲੀਅਤ ਕਰਨ ਵਾਲੇ ਆਗੂਆਂ ਦਾ ਕਿਰਤੀ ਕਿਸਾਨ ਯੂਨੀਅਨ ਵੱਲੋਂ ਸਨਮਾਨ
Publish Date: Mon, 14 Sep 2026 03:21 PM (IST)
Updated Date: Mon, 14 Sep 2026 03:23 PM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ ਫਾਜ਼ਿਲਕਾ : ਜਲਾਲਾਬਾਦ ਬਲਾਕ ਦੇ ਪਿੰਡ ਚੱਕ ਸੈਦੋਕੇ ਦੇ ਗੁਰਦੁਆਰਾ ਸਾਹਿਬ ਵਿਖੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਸਬੰਧੀ ਜਥੇਬੰਦੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਲੱਗੇ ਮੋਰਚੇ ਦੌਰਾਨ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੋਰਚੇ ਦੀ ਸਟੇਜ ਤੋਂ ਪੰਜਾਬ ਪੁਨਰਗਠਨ ਐਕਟ-1966 ਦੀਆਂ ਧਾਰਾਵਾਂ 78, 79 ਅਤੇ 80 ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਸਮਾਂਬੱਧ ਮਤਾ ਪਾਸ ਕਰਨ, ਵਨ ਟਾਈਮ ਸੈਟਲਮੈਂਟ ਸਕੀਮ ਅਤੇ ਗੰਨੇ ਦੇ ਭਾਅ ਸਮੇਤ ਹੋਰ ਮੰਗਾਂ ਸਬੰਧੀ ਲਿਖਤੀ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਇਸ ਨੂੰ ਕਿਸਾਨ ਸੰਘਰਸ਼ ਦੀ ਅਹਿਮ ਪ੍ਰਾਪਤੀ ਕਰਾਰ ਦਿੱਤਾ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮਨਦੀਪ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਰੇਸ਼ਮ ਸਿੰਘ ਕੁੰਡਲ, ਜ਼ਿਲ੍ਹਾ ਖ਼ਜ਼ਾਨਚੀ ਰਾਜ ਕੌਰ ਚੱਕ ਸੈਦੋਕੇ, ਹਰਮੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਜਸਕਰਨ ਸਿੰਘ, ਜਸਵੰਤ ਸਿੰਘ ਤਾਰੇਵਾਲਾ, ਜੋਗਿੰਦਰ ਸਿੰਘ, ਵਸਾਵਾ ਸਿੰਘ ਵਜੀਦਪੁਰ, ਗੁਰਚਰਨ ਸਿੰਘ ਕੁੰਡਲ, ਬਲਰਾਜ ਸਿੰਘ ਜੰਡਵਾਲਾ, ਹਰਵਿੰਦਰ ਸਿੰਘ ਅਰਨੀਵਾਲਾ, ਬਲਵੀਰ ਸਿੰਘ ਬੱਗੇ ਕਾ, ਅਰਸ਼ਦੀਪ ਸਿੰਘ ਚੱਕ ਸੈਦੋਕੇ ਸਮੇਤ ਹੋਰ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ।