ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ 'ਤੇ ਕਹਿਰ: ਰੋਡਵੇਜ਼ ਬੱਸ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਤਾ ਦਾ ਸਾਇਆ
ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਫਾਜ਼ਿਲਕਾ ਤੋਂ ਇੱਕ ਰੋਡਵੇਜ਼ ਬੱਸ ਫਿਰੋਜ਼ਪੁਰ ਵੱਲ ਜਾ ਰਹੀ ਸੀ, ਜਦੋਂ ਇਹ ਹਾਦਸਾ ਵਾਪਰਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
Publish Date: Fri, 27 Feb 2026 01:40 PM (IST)
Updated Date: Fri, 27 Feb 2026 01:47 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫਾਜ਼ਿਲਕਾ: ਫਾਜ਼ਿਲਕਾ -ਫਿਰੋਜ਼ਪੁਰ ਹਾਈਵੇਅ ‘ਤੇ ਪਿੰਡ ਝੁੱਗੇ ਗੁਲਾਬ ਨੇੜੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਪਿੰਡ ਦਾ ਇਕ ਨੌਜਵਾਨ ਸੜਕ ਪਾਰ ਕਰ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੀ ਬੱਸ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਤਿੰਨ ਬੱਚਿਆਂ ਦਾ ਪਿਤਾ ਸੀ।
ਮ੍ਰਿਤਕ ਦੀ ਪਛਾਣ ਮੁਖਤਿਆਰ ਸਿੰਘ (32) ਵਜੋਂ ਹੋਈ ਹੈ, ਜੋ ਪਿੰਡ ਝੁੱਗੇ ਗੁਲਾਬ ਸਿੰਘ ਦਾ ਰਹਿਣ ਵਾਲਾ ਅਤੇ ਮਜ਼ਦੂਰੀ ਕਰਦਾ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਉਹ ਕੰਮ ਤੋਂ ਘਰ ਵਾਪਸ ਆ ਰਿਹਾ ਸੀ ਕਿ ਸੜਕ ਪਾਰ ਕਰਦੇ ਸਮੇਂ ਇਹ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਾਜ਼ਿਲਕਾ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਬੱਚਿਆਂ ਲਈ ਨਿਆਂ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ।