ਜਲਾਲਾਬਾਦ 'ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਲਾਸ਼ ਸਰਕਾਰੀ ਹਸਪਤਾਲ 'ਚ ਰੱਖੀ
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਬਿਹਾਰ ਦਾ ਰਹਿਣ ਵਾਲਾ ਅਤੇ ਪਿੰਡ ਬਾਹਮਣੀ ਵਾਲਾ ਤੇ ਬਰੀਲੀਐਂਟ ਕਾਲਜ ਦੇ ਨਾਲ ਬਣੇ ਪੈਟਰੋਲ ਪੰਪ ’ਤੇ ਨੌਕਰੀ ਕਰਦਾ ਸੀ ਜੋ ਬੁੱਧਵਾਰ ਦੀ ਦੇਰ ਸ਼ਾਮ ਨੂੰ ਪੈਟਰੋਲ ਪੰਪ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਾਹਮਣੀ ਵਾਲਾ ਪਿੰਡ ਨੂੰ ਜਾ ਰਿਹਾ ਸੀ ਤਾਂ ਰਸਤੇ ਦੇ ਵਿੱਚ ਉਸਦੀ ਟਰਾਲੀ ਟਰੈਕਟਰ ਦੇ ਨਾਲ ਟੱਕਰ ਹੋਈ।
Publish Date: Fri, 17 Apr 2026 10:35 AM (IST)
Updated Date: Fri, 17 Apr 2026 10:37 AM (IST)
ਬੰਪਲ ਭਠੇਜਾ, ਪੰਜਾਬੀ ਜਾਗਰਣ, ਜਲਾਲਾਬਾਦ: ਪਿੰਡ ਬਾਹਮਣੀ ਵਾਲਾ ਪਿੰਡ ਦੇ ਨੇੜੇ ਮੋਟਰਸਾਈਕਲ ਤੇ ਟਰੈਕਟਰ ਟਰਾਲੀ ਦਰਮਿਆਨ ਹੋਈ ਟੱਕਰ ’ਚ ਪੈਟਰੋਲ ਪੰਪ ਦੇ ਕਰਮਚਾਰੀ ਦੀ ਦਰਦਨਾਕ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਬਿਹਾਰ ਦਾ ਰਹਿਣ ਵਾਲਾ ਅਤੇ ਪਿੰਡ ਬਾਹਮਣੀ ਵਾਲਾ ਤੇ ਬਰੀਲੀਐਂਟ ਕਾਲਜ ਦੇ ਨਾਲ ਬਣੇ ਪੈਟਰੋਲ ਪੰਪ ’ਤੇ ਨੌਕਰੀ ਕਰਦਾ ਸੀ ਜੋ ਬੁੱਧਵਾਰ ਦੀ ਦੇਰ ਸ਼ਾਮ ਨੂੰ ਪੈਟਰੋਲ ਪੰਪ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਾਹਮਣੀ ਵਾਲਾ ਪਿੰਡ ਨੂੰ ਜਾ ਰਿਹਾ ਸੀ ਤਾਂ ਰਸਤੇ ਦੇ ਵਿੱਚ ਉਸਦੀ ਟਰਾਲੀ ਟਰੈਕਟਰ ਦੇ ਨਾਲ ਟੱਕਰ ਹੋਈ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਤੇ ਸਿਰ ਵਿੱਚ ਡੂੰਘੀ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ । ਇਸ ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਵੈਰੋ ਕਾ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਕਾਰਵਾਈ ਸ਼ੁਰੂ ਦਿੱਤੀ ਹੈ।