- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਅਤੇ ਮਾਮਲੇ 'ਚ ਸ਼ਾਮਲ ਹੋਰ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਮ੍ਰਿਤਕ ਦੀ ਮਾਤਾ ਨੇ ਪੁਲਿਸ ਪ੍ਰਸ਼ਾਸਨ ਕੋਲ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਾਰਡ ਕੌਂਸਲਰ ਗੁਰਜੰਟ ਸਿੰਘ ਵੀ ਮੌਜੂਦ ਸਨ।

ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਫਾਜ਼ਿਲਕਾ : ਅਬੋਹਰ 'ਚ ਚੋਣ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੁਭਾਸ਼ ਨਗਰ ਵਾਸੀ ਕਰਨ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਜਦੋਂ ਕਰਨ ਦੀ ਲਾਸ਼ ਚੰਡੀਗੜ੍ਹ ਤੋਂ ਅਬੋਹਰ ਪਹੁੰਚੀ ਤਾਂ ਪਰਿਵਾਰਕ ਮੈਂਬਰਾਂ ਤੇ ਵਾਲਮੀਕਿ ਭਾਈਚਾਰੇ ਦੇ ਲੋਕਾਂ ਨੇ ਸਿਵਲ ਹਸਪਤਾਲ 'ਚ ਰੋਸ ਪ੍ਰਦਰਸ਼ਨ ਕੀਤਾ ਅਤੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ।
ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਅਤੇ ਮਾਮਲੇ 'ਚ ਸ਼ਾਮਲ ਹੋਰ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਮ੍ਰਿਤਕ ਦੀ ਮਾਤਾ ਨੇ ਪੁਲਿਸ ਪ੍ਰਸ਼ਾਸਨ ਕੋਲ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਾਰਡ ਕੌਂਸਲਰ ਗੁਰਜੰਟ ਸਿੰਘ ਵੀ ਮੌਜੂਦ ਸਨ।
ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਰਾਤ ਕਰੀਬ 11 ਵਜੇ ਸੁਭਾਸ਼ ਨਗਰ ਦੀ ਗਲੀ ਨੰਬਰ 4 'ਚ ਕਰਨ ਦੇ ਘਰ ਨੇੜੇ ਵਾਪਰੀ। ਕੁਝ ਨੌਜਵਾਨਾਂ ਨੇ ਕਰਨ ਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਗੰਭੀਰ ਸੱਟਾਂ ਕਾਰਨ ਕਰਨ ਦੀ ਮੌਤ ਹੋ ਗਈ। ਮ੍ਰਿਤਕ ਦੀ ਭਰਜਾਈ ਸ਼ਿਖਾ ਪਵਨ ਪਤਨੀ ਅਰਜੁਨ ਦੇ ਬਿਆਨਾਂ ਅਨੁਸਾਰ ਕਾਰਤਿਕ ਉਰਫ਼ ਡਾਕੂ ਵਾਸੀ ਠਾਕੁਰ ਆਬਾਦੀ, ਮੌਜੂਦਾ ਵਾਸੀ ਹੀਰਾਵਾਲੀ (ਸਾਦੁਲਸ਼ਹਿਰ), ਰਾਹੁਲ ਉਰਫ਼ ਬੁੱਲੀ ਵਾਸੀ ਅਜ਼ੀਮਗੜ੍ਹ ਅਤੇ ਸੁਮਿਤ ਉਰਫ਼ ਭੀਮ ਵਾਸੀ ਠਾਕੁਰ ਆਬਾਦੀ ਗਲੀ ਨੰਬਰ 13 ਆਪਣੇ ਕੁਝ ਹੋਰ ਸਾਥੀਆਂ ਨਾਲ ਬਾਈਕਾਂ ’ਤੇ ਆਏ ਸਨ। ਉਨ੍ਹਾਂ ਨੇ ਕਰਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ।ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਇਸ ਕਤਲ ਵਿੱਚ ਦੋ ਤੋਂ ਤਿੰਨ ਹੋਰ ਨੌਜਵਾਨ ਵੀ ਸ਼ਾਮਲ ਸਨ। ਉਨ੍ਹਾਂ ਨੇ ਪੁਲਿਸ ਤੋਂ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਚੰਡੀਗੜ੍ਹ ਤੋਂ ਅਬੋਹਰ ਲਿਆਂਦੀ ਗਈ ਹੈ। ਪਰਿਵਾਰ ਵੱਲੋਂ ਨਾਮਜ਼ਦ ਕੀਤੇ ਗਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ।ਪੁਲਿਸ ਨੇ ਇਹ ਵੀ ਕਿਹਾ ਕਿ ਪਰਿਵਾਰ ਵੱਲੋਂ ਜਿਨ੍ਹਾਂ ਹੋਰ ਵਿਅਕਤੀਆਂ ਦੇ ਨਾਮ ਸਾਹਮਣੇ ਲਿਆਂਦੇ ਜਾਣਗੇ, ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।ਥਾਣਾ ਸਿਟੀ-2 ਅਬੋਹਰ ਦੀ ਪੁਲਿਸ ਨੇ ਮ੍ਰਿਤਕ ਦੀ ਭਰਜਾਈ ਸ਼ਿਖਾ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਤਿੰਨ ਨੌਜਵਾਨਾਂ ਖ਼ਿਲਾਫ਼ ਮਾਮਲਾ ਨੰਬਰ 102 ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।