ਫਾਜ਼ਿਲਕਾ ਅਨਾਜ ਮੰਡੀ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਫਾਜ਼ਿਲਕਾ ਅਨਾਜ ਮੰਡੀ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, 4 ਸਾਲਾ ਭਤੀਜਾ ਵੀ ਜ਼ਖ਼ਮੀ
Publish Date: Fri, 14 Aug 2026 07:01 PM (IST)
Updated Date: Fri, 14 Aug 2026 07:02 PM (IST)
4 ਸਾਲਾ ਭਤੀਜਾ ਵੀ ਹਮਲੇ ’ਚ ਜ਼ਖ਼ਮੀ, 4-5 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫਾਜ਼ਿਲਕਾ ਫਾਜ਼ਿਲਕਾ: ਫਾਜ਼ਿਲਕਾ ਦੀ ਅਨਾਜ ਮੰਡੀ ਵਿੱਚ 25 ਸਾਲਾ ਨੌਜਵਾਨ ਸੌਰਵ ਕੁਮਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਦੌਰਾਨ ਉਸ ਦਾ ਚਾਰ ਸਾਲਾ ਭਤੀਜਾ ਵੀ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਆਰੀਆ ਨਗਰ ਵਾਸੀ ਸੌਰਵ ਕੁਮਾਰ ਆਪਣੇ ਚਾਰ ਸਾਲਾ ਭਤੀਜੇ ਨਾਲ ਲੱਸੀ ਲੈਣ ਲਈ ਘਰੋਂ ਨਿਕਲਿਆ ਸੀ। ਜਦੋਂ ਉਹ ਅਨਾਜ ਮੰਡੀ ਨੇੜੇ ਪਹੁੰਚਿਆ ਤਾਂ ਕੁਝ ਨੌਜਵਾਨਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਸੌਰਵ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਹਮਲੇ ਦੌਰਾਨ ਉਸ ਦਾ ਮਾਸੂਮ ਭਤੀਜਾ ਵੀ ਜ਼ਖ਼ਮੀ ਹੋਇਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮਾਂ ਨੇ ਕਿਹਾ- ਕਿਸੇ ਨਾਲ ਦੁਸ਼ਮਣੀ ਨਹੀਂ ਸੀ ਘਟਨਾ ਦੀ ਸੂਚਨਾ ਮਿਲਣ ’ਤੇ ਡੀਐੱਸਪੀ ਬੀਐੱਸ ਰੰਧਾਵਾ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ। ਮ੍ਰਿਤਕ ਦੀ ਮਾਤਾ ਦੁਰਗਾ ਰਾਣੀ ਨੇ ਕਿਹਾ ਕਿ ਸੌਰਵ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਨ੍ਹਾਂ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਇਨਸਾਫ਼ ਦੀ ਮੰਗ ਕੀਤੀ। ਮੁਲਜ਼ਮਾਂ ਦੀ ਭਾਲ ਲਈ ਟੀਮਾਂ ਬਣਾਈਆਂ ਡੀਐੱਸਪੀ ਬੀਐੱਸ ਰੰਧਾਵਾ ਨੇ ਦੱਸਿਆ ਕਿ ਪੁਲਿਸ ਨੇ ਕਰੀਬ 4-5 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ, ਜੋ ਸੰਭਾਵਿਤ ਥਾਵਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ਪੁਲਿਸ ਮੁਤਾਬਕ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਤਲ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।