ਇੰਦਰਾ ਨਗਰੀ ਦੀਆਂ ਝਾੜੀਆਂ ’ਚ ਅਰਧਨਗਨ ਹਾਲਤ ’ਚ ਮਿਲੀ ਨੌਜਵਾਨ ਦੀ ਲਾਸ਼ ਇੰਦਰਾ ਨਗਰੀ ਦੀਆਂ ਝਾੜੀਆਂ ’ਚ ਅਰਧਨਗਨ ਹਾਲਤ ’ਚ ਮਿਲੀ ਨੌਜਵਾਨ ਦੀ ਲਾਸ਼
Publish Date: Fri, 04 Sep 2026 06:44 PM (IST)
Updated Date: Fri, 04 Sep 2026 06:46 PM (IST)
ਭਾਰਤ ਭੂਸ਼ਣ ਸ਼ਰਮਾ.ਪੰਜਾਬੀ ਜਾਗਰਣ ਅਬੋਹਰ : ਇੰਦਰਾ ਨਗਰੀ ਡਿਸਪੋਜ਼ਲ ਨੇੜੇ ਸ਼ੁੱਕਰਵਾਰ ਸਵੇਰੇ ਝਾੜੀਆਂ ’ਚੋਂ ਕਰੀਬ 30 ਸਾਲਾ ਨੌਜਵਾਨ ਮਾਨਵ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਆਰੀਆ ਨਗਰ ਦੀ ਗਲੀ ਨੰਬਰ 7 ਵਾਸੀ ਮਾਨਵ ਉਰਫ਼ ਕਾਕੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮਾਨਵ ਵੀਰਵਾਰ ਰਾਤ ਕਰੀਬ 10 ਵਜੇ ਘਰੋਂ ਮੋਟਰਸਾਈਕਲ ’ਤੇ ਨਿਕਲਿਆ ਸੀ, ਪਰ ਵਾਪਸ ਨਹੀਂ ਆਇਆ। ਪਰਿਵਾਰ ਵੱਲੋਂ ਰਾਤ ਭਰ ਉਸ ਦੀ ਭਾਲ ਕੀਤੀ ਗਈ। ਸ਼ੁੱਕਰਵਾਰ ਸਵੇਰੇ ਕਰੀਬ 7 ਵਜੇ ਇੰਦਰਾ ਨਗਰੀ ਡਿਸਪੋਜ਼ਲ ਨੇੜੇ ਝਾੜੀਆਂ ’ਚ ਉਸ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲੀ। ਮੌਕੇ ਤੋਂ ਮੋਟਰਸਾਈਕਲ ਅਤੇ ਮੋਬਾਈਲ ਫੋਨ ਵੀ ਬਰਾਮਦ ਹੋਏ। ਸੂਚਨਾ ਮਿਲਣ ’ਤੇ ਪੁਲਿਸ ਅਤੇ ਨਰ ਸੇਵਾ ਨਾਰਾਇਣ ਸੇਵਾ ਦੇ ਮੈਂਬਰ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ। ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਦੇ ਮੂੰਹ ’ਚੋਂ ਝੱਗ ਨਿਕਲਣ ਦੀ ਗੱਲ ਸਾਹਮਣੇ ਆਈ ਹੈ। ਹਾਲਾਂਕਿ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਦੁਪਹਿਰ ਸਮੇਂ ਪਰਿਵਾਰ ਨੇ ਥਾਣੇ ਪਹੁੰਚ ਕੇ ਮ੍ਰਿਤਕ ਦੀ ਪਛਾਣ ਕੀਤੀ। ਪਰਿਵਾਰ ਨੇ ਕਿਸੇ ਵਿਅਕਤੀ ’ਤੇ ਸ਼ੱਕ ਨਹੀਂ ਜਤਾਇਆ। ਉਧਰ, ਅਰਧਨਗਨ ਹਾਲਤ ’ਚ ਲਾਸ਼ ਮਿਲਣ ਕਾਰਨ ਮਾਮਲਾ ਕਈ ਸਵਾਲ ਖੜ੍ਹੇ ਕਰ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ।