ਹੈਰੋਇਨ ਸਮੇਤ ਇਕ ਵਿਅਕਤੀ ਅੜਿੱਕੇ
3.30 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ
Publish Date: Sun, 26 Apr 2026 04:39 PM (IST)
Updated Date: Mon, 27 Apr 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲਾਲਾਬਾਦ : ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ 3.30 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ। ਐਚ.ਸੀ ਅਮਨਦੀਪ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਦਸਮੇਸ਼ ਨਗਰੀ ਜਲਾਲਾਬਾਦ ਤੋਂ ਪਿੰਡ ਛੋਟਾ ਟਿਵਾਣਾ ਨੂੰ ਜਾ ਰਹੀ ਸੀ ਤਾਂ ਪ੍ਰਿੰਸ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਦਸਮੇਸ਼ ਨਗਰੀ ਜਲਾਲਾਬਾਦ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਹੱਥ ਵਿੱਚ ਫੜਿਆ ਮੋਮੀ ਲਿਫਾਫਾ ਹੇਠਾਂ ਸੁੱਟ ਦਿੱਤਾ, ਜਿਸ ਦੀ ਤਲਾਸ਼ੀ ਲੈਣ ਤੇ 3.30 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।