50 ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
50 ਨਸ਼ੀਲੀਆਂ ਗੋਲੀਆਂ ਅਤੇ 2 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ
Publish Date: Sun, 26 Apr 2026 04:42 PM (IST)
Updated Date: Mon, 27 Apr 2026 04:05 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਫਾਜ਼ਿਲਕਾ : ਥਾਣਾ ਸਿਟੀ ਫਾਜ਼ਿਲਕਾ ਪੁਲਿਸ ਨੇ 50 ਨਸ਼ੀਲੀਆਂ ਗੋਲੀਆਂ ਅਤੇ 2 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਸਆਈ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਮੁਖਬਰ ਖਾਸ ਦੀ ਇਤਲਾਹ ਤੇ ਮਲੋਟ ਰੋਡ ਦਾਣਾ ਮੰਡੀ ਗੇਟ ਨੇੜੇ ਪਾਣੀ ਵਾਲੀ ਟੈਂਕੀ ਕੋਲੋਂ ਰਮਨ ਪੁੱਤਰ ਸਤਪਾਲ ਵਾਸੀ ਗਲੀ ਨੰਬਰ ਇਕ ਖੱਡੀ ਵਾਲੀ ਗਲੀ ਫ਼ਾਜ਼ਿਲਕਾ ਨੂੰ ਕਾਬੂ ਕੀਤਾ ਗਿਆ ਜੋ ਨਸ਼ੀਲੀਆਂ ਗੋਲ਼ੀਆਂ ਵੇਚਣ ਲਈ ਖੜਾ ਸੀ। ਪੁਲਿਸ ਨੇ ਛਾਪੇਮਾਰੀ ਕਰਕੇ ਉਸਨੂੰ 50 ਨਸ਼ੀਲੀਆਂ ਗੋਲ਼ੀਆਂ ਅਤੇ ਦੋ ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ। ਜਿਸ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।