1000 ਲੀਟਰ ਲਾਹਣ ਬਰਾਮਦ
1000 ਲੀਟਰ ਲਾਹਣ ਬਰਾਮਦ
Publish Date: Thu, 30 Apr 2026 04:15 PM (IST)
Updated Date: Thu, 30 Apr 2026 04:19 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲਾਲਾਬਾਦ : ਥਾਣਾ ਵੈਰੋ ਕੇ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰ ਕੇ 1000 ਲੀਟਰ ਲਾਹਣ ਬਰਾਮਦ ਕੀਤੀ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸਵਰਨ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਪਿੰਡ ਕਾਠਗੜ੍ਹ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਚੰਦਭਾਨ ਸੇਮਨਾਲੇ ਦੀ ਪਟੜੀ ਦੇ ਚੜ੍ਹਦੇ ਪਾਸੇ ਕਿਸੇ ਅਣਪਛਾਤੇ ਵਿਅਕਤੀ ਨੇ ਲਾਹਣ ਪਾਈ ਹੋਈ ਹੈ। ਪੁਲਿਸ ਵੱਲੋਂ ਤੁਰੰਤ ਛਾਪੇਮਾਰੀ ਕਰ ਕੇ ਮੌਕੇ ਤੋਂ 1000 ਲੀਟਰ ਲਾਹਣ ਬਰਾਮਦ ਕੀਤੀ ਗਈ। ਪੁਲਿਸ ਨੇ ਅਣਪਛਾਤੇ ਵਿਅਕਤੀ ’ਤੇ ਧਾਰਾ 61/1/14 ਐਕਸਾਈਜ਼ ਐਕਟ ਅਧੀਨ ਪਰਚਾ ਦਰਜ ਕਰ ਲਿਆ ਹੈ।