ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ 11 ਮੋਬਾਈਲ ਤੇ ਨਸ਼ੀਲਾ ਪਾਊਡਰ ਮਿਲਿਆ
ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ 11 ਮੋਬਾਇਲ ਅਤੇ ਨਸ਼ੀਲਾ ਪਾਊਡਰ ਮਿਲਿਆ
Publish Date: Fri, 01 May 2026 03:46 PM (IST)
Updated Date: Fri, 01 May 2026 03:47 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਸੰਨ੍ਹ ਲਾਉਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬੀਤੇ ਦਿਨ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਈ ਗਈ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਵਿੱਚੋਂ 11 ਮੋਬਾਇਲ ਫੋਨ, ਸਿੰਮ ਕਾਰਡ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਿਸ ਨੇ ਇਕ ਕੈਦੀ ਅਤੇ 11 ਹਵਾਲਾਤੀਆਂ ਦੇ ਖਿਲਾਫ ਪ੍ਰੀਸੰਨਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਦੀ ਰਿਪੋਰਟ ਦੇ ਆਧਾਰ ’ਤੇ ਇਹ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਤਲਾਸ਼ੀ ਦੌਰਾਨ ਜੇਲ੍ਹ ਚ ਮੁਖਤਿਆਰ ਸਿੰਘ ਪੁੱਤਰ ਪਿਸ਼ਾਵਰ ਸਿੰਘ ਕੋਲੋਂ ਇਕ ਮੋਬਾਇਲ ਫੋਨ, ਸਿੰਮ ਤੇ ਇਕ ਤੰਬਾਕੂ ਦੀ ਪੂੜੀ, ਹਵਾਲਾਤੀ ਸੋਨੂੰ ਸਿੰਘ ਪੁੱਤਰ ਸੁਰਜੀਤ ਸਿੰਘ ਕੋਲੋਂ ਇਕ ਮੋਬਾਇਲ ਫੋਨ ਤੇ 2 ਸਿੰਮਾਂ, ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਕੋਲੋਂ ਇਕ ਮੋਬਾਇਲ ਫੋਨ ਸਮੇਤ ਬੈਟਰੀ ਬਿਨ੍ਹਾ ਸਿੰਮ ਅਤੇ 2 ਬੈਟਰੀਆਂ, ਹਵਾਲਾਤੀ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਨਾਨਕ ਰਾਮ ਕੋਲੋਂ ਇਕ ਮੋਬਾਇਲ ਫੋਨ ਸਮੇਤ ਸਿੰਮ, ਹਵਾਲਾਤੀ ਮੰਗਲ ਸਿੰਘ ਉਰਫ ਅਕਾਸ਼ਦੀਪ ਸਿੰਘ ਪੁੱਤਰ ਵਿਜੇ ਸਿੰਘ, ਹਵਾਲਾਤੀ ਕੁਲਵੰਤ ਸਿੰਘ ਪੁੱਤਰ ਤਾਰਾ ਸਿੰਘ ਕੋਲੋਂ ਤਕਰੀਬਨ 72 ਗ੍ਰਾਮ ਨਸ਼ੀਲ ਜਾਪਦਾ ਪਾਊਡਰ ਬਰਾਮਦ ਹੋਇਆ। ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਹਵਾਲਾਤੀ ਗੁਰਵਿੰਦਰ ਸਿਘ ਪੁੱਤਰ ਬਲਦੇਵ ਸਿੰਘ ਅਤੇ ਕੈਦੀ ਕੁਲਵੰਤ ਸਿੰਘ ਪੁੱਤਰ ਸਰਬਜੀਤ ਸਿੰਘ, ਕੈਦੀ ਕੁਲਵੰਤ ਸਿੰਘ ਪੁੱਤਰ ਸਰਬਜੀਤ ਸਿੰਘ, ਹਵਾਲਾਤੀ ਸਿਮਰਨਜੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਕੋਲੋਂ ਤਕਰੀਬਨ 10.20 ਗ੍ਰਾਮ ਸਮੇਤ ਮੋਮੀ ਲਿਫਾਫਾ ਨਸ਼ੀਲਾ ਪਾਊਡਰ, ਸੋਨੂੰ ਪੁੱਤਰ ਮਹਿੰਦਰ ਕੋਲੋਂ ਇਕ ਮੋਬਾਇਲ ਫੋਨ, ਹਵਾਲਾਤੀ ਅਕਾਸ਼ਪਾਲ ਸਿੰਘ ਪੁੱਤਰ ਪ੍ਰਵੀਨ ਕੋਲੋਂ ਇਕ ਮੋਬਾਇਲ ਫੋਨ ਸਮੇਤ ਸਿੰਮ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਸਾਰੇ ਮੁਲਜ਼ਮਾਂ ਮਾਮਲਾ ਦਰਜ ਕਰ ਲਿਆ ਗਿਆ ਹੈ।