ਕੌਮੀ ਲੋਕ ਅਦਾਲਤ ’ਚ 15158 ਕੇਸਾਂ ਦਾ ਨਿਪਟਾਰਾ
ਕੌਮੀ ਲੋਕ ਅਦਾਲਤ ’ਚ 15158 ਕੇਸਾਂ ਦਾ ਕੀਤਾ ਗਿਆ ਨਿਪਟਾਰਾ
Publish Date: Sat, 09 May 2026 04:48 PM (IST)
Updated Date: Sat, 09 May 2026 04:50 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਮਾਨਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸੁਮੀਤ ਮਲਹੋਤਰਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਬ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੀਆਂ ਅਦਾਲਤਾਂ ਵਿਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਦੇ ਤਹਿਤ ਜ਼ਿਲ੍ਹਾ ਫਿਰੋਜਪੁਰ ਵਿਚ ਕੁੱਲ 17 ਬੈਂਚ ਬਣਾਏ ਗਏ ਜਿਨ੍ਹਾਂ ਵਿਚ ਸੈਸ਼ਨ ਡਵੀਜਨ, ਫਿਰੋਜ਼ਪੁਰ ਦੀਆਂ ਅਦਾਲਤਾਂ ਵਿਚ 13 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਜ਼ੀਰਾ ਵਿਖੇ 2 ਬੈਂਚ ਅਤੇ ਗੁਰੂਹਰਸਹਾਏ ਵਿਖੇ 1 ਬੈਂਚ ਬਣਾਏ ਗਏ ਹਨ। ਜਾਣਕਾਰੀ ਮੁਤਾਬਿਕ ਇਸ ਲੋਕ ਅਦਾਲਤ ਵਿਚ ਕੁੱਲ 20501 ਕੇਸ ਲਗਾਏ ਗਏ ਜਿਨ੍ਹਾਂ ਵਿੱਚੋਂ 15158 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ ਹੀ ਦੋਵਾਂ ਸਬ ਡਵੀਜਨਾਂ ਜ਼ੀਰਾ ਅਤੇ ਗੁਰੂਹਰਸਹਾਏ ਵਿਖੇ ਵੀ ਹੈਲਪ ਡੈਸਕ ਲਗਾਏ ਗਏ। ਲੋਕ ਅਦਾਲਤ ਵਿਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ। ਲੋਕ ਅਦਾਲਤ ਵਿਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਇਹ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ ਅਤੇ ਹੋਰ ਕਈ ਮਾਨਸਿਕ ਪ੍ਰੇਸ਼ਾਨੀਆਂ ਤੋਂ ਧਿਰਾਂ ਨੂੰ ਮੁਕਤੀ ਮਿਲਦੀ ਹੈ। ਦੋਵੇਂ ਧਿਰਾਂ ਆਪਣੇ ਆਪ ਨੂੰ ਜੇਤੂ ਮਹਿਸੂਸ ਕਰਦੀਆਂ ਹਨ ਅਤੇ ਕਿਸੇ ਵੀ ਧਿਰ ਦੀ ਹਾਰ ਨਹੀਂ ਹੁੰਦੀ।