ਚੋਰੀ ਦੇ ਇਕ ਮੋਟਰਸਾਈਕਲ ਸਮੇਤ ਦੋ ਕਾਬੂ
ਚੋਰੀ ਦੇ 1 ਮੋਟਰਸਾਇਕਲ ਸਮੇਤ 2 ਕਾਬੂ
Publish Date: Sun, 26 Apr 2026 04:38 PM (IST)
Updated Date: Mon, 27 Apr 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲਾਲਾਬਾਦ : ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਚੋਰੀ ਦੇ ਇਕ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਐੱਚਸੀ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖਬਰ ਖਾਸ ਨੇ ਇਤਲਾਹ ਦਿਤੀ ਸੀ ਕਿ ਗੁਰਪ੍ਰੀਤ ਸਿੰਘ ਪੁੱਤਰ ਬੱਘਾ ਸਿੰਘ ਵਾਸੀ ਭੱਬਾ ਵੱਟੂ ਉਤਾੜ ਅਤੇ ਵੰਸ਼ਦੀਪ ਪੁੱਤਰ ਜਸਪਾਲ ਸਿੰਘ ਵਾਸੀ ਗਲੀ ਨੰਬਰ 2 ਬਸਤੀ ਹਜੂਰ ਸਿੰਘ ਫਾਜ਼ਿਲਕਾ ਮੋਟਰਸਾਈਕਲ ਚੋਰੀ ਕਰਨ ਦੇ ਆਦਿ ਹਨ ਅਤੇ ਪਿੰਡ ਚੱਕ ਮੁਹੰਮਦੇ ਤੋਂ ਪਿੰਡ ਘੁਬਾਇਆ ਨੂੰ ਆ ਰਹੇ ਹਨ, ਜਿਸ ’ਤੇ ਨਾਕਾਬੰਦੀ ਕਰਕੇ ਇਹਨਾਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ ਇਕ ਮੋਟਰਸਾਈਕਲ ਬਿਨਾ ਨੰਬਰੀ ਬਰਾਮਦ ਕੀਤਾ ਗਿਆ। ਜਿਨ੍ਹਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।