ਪਾਬੰਦੀਸ਼ੁਦਾ ਗੋਲ਼ੀਆਂ ਤੇ ਕੈਪਸੂਲਾਂ ਸਮੇਤ 2 ਕਾਬੂ
45 ਨਸ਼ੀਲੀਆਂ ਗੋਲੀਆਂ ਅਤੇ 430 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ 2 ਕਾਬੂ
Publish Date: Mon, 06 Apr 2026 05:03 PM (IST)
Updated Date: Mon, 06 Apr 2026 05:04 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਥਾਣਾ ਸਦਰ ਪੁਲਿਸ ਨੇ 45 ਨਸ਼ੀਲੀਆਂ ਗੋਲੀਆਂ ਅਤੇ 430 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਚੌਂਕੀ ਇੰਚਾਰਜ ਮੰਡੀ ਲਾਧੂਕਾ ਸਹਾਇਕ ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਪਿੰਡ ਝੁੱਗੇ ਗੁਲਾਬ ਸਿੰਘ ਦੇ ਨਜ਼ਦੀਕ ਮੌਜੂਦ ਸਨ। ਇਸ ਦੌਰਾਨ ਮੁਖਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਬੰਤਾ ਸਿੰਘ ਪੁੱਤਰ ਹਰਨਾਮ ਸਿੰਘ ਅਤੇ ਬੰਸੋ ਬਾਈ ਪਤਨੀ ਬੰਤਾ ਸਿੰਘ ਵਾਸੀ ਝੁੱਗੇ ਗੁਲਾਬ ਸਿੰਘ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਵੇਚਣ ਦਾ ਧੰਦਾ ਕਰਦੇ ਹਨ ਅਤੇ ਅੱਜ ਵੀ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਆ ਸਕਦੇ ਹਨ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਉਕਤ ਦੋਵਾਂ ਨੂੰ 45 ਨਸ਼ੀਲੀਆਂ ਗੋਲੀਆਂ ਅਤੇ 430 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ।