6 ਗ੍ਰਾਮ ਹੈਰੋਇਨ ਸਮੇਤ 2 ਕਾਬੂ, ਮਾਮਲਾ ਦਰਜ
6 ਗ੍ਰਾਮ ਹੈਰੋਇਨ ਸਮੇਤ 2 ਕਾਬੂ, ਮਾਮਲਾ ਦਰਜ
Publish Date: Mon, 24 Nov 2025 02:54 PM (IST)
Updated Date: Mon, 24 Nov 2025 02:55 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ: ਥਾਣਾ ਲੱਖੋਕੇ ਬਹਿਰਾਮ ਅਤੇ ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਅਤੇ ਹੈਰੋਇਨ ਦੀ ਸਮੱਗਰੀ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫਡ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਲੱਖੋਕੇ ਬਹਿਰਾਮ ਪੁਲਿਸ ਦੇ ਐੱਸਆਈ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਮੁਲਜ਼ਮ ਲਭਪ੍ਰੀਤ ਸਿੰਘ ਉਰਫ ਲੱਭੂ ਪੁੱਤਰ ਲਖਵਿੰਦਰ ਸਿੰਘ ਵਾਸੀ ਤੂਰ ਨੂੰ ਹੈਰੋਇਨ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਗਿਆ ਤੇ ਉਸ ਕੋਲੋਂ 3 ਗ੍ਰਾਮ ਹੈਰੋਇਨ, 10 ਰੁਪਏ ਦਾ ਨੋਟ ਅਤੇ ਲਾਈਟਰ ਤੇ ਸਿਲਵਰ ਪੰਨੀ ਬਰਾਮਦ ਹੋਈ। ਥਾਣਾ ਗੁਰੂਹਰਸਹਾਏ ਪੁਲਿਸ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਸਬੰਧੀ ਇਲਾਕੇ ਵਿਚ ਸੀ ਤਾਂ ਇਸ ਦੌਰਾਨ ਦੋਸ਼ੀ ਬਲਵੀਰ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਤੱਲੇਵਾਲਾ ਨੂੰ ਪਿੰਡ ਸਰੂਪ ਸਿੰਘ ਵਾਲਾ ਲਿੰਕ ਰੋਡ ਪਾਸ ਬੰਦ ਪਏ ਗੁਦਾਮਾਂ ਅੰਦਰ ਬੈਠਾ ਹੈਰੋਇਨ ਸੇਲ ਕਰਨ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਤੇ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ।