2 ਗ੍ਰਾਮ ਸਮੇਤ 3 ਵਿਅਕਤੀ ਕੀਤੇ ਕਾਬੂ
2 ਗ੍ਰਾਮ ਹੈਰੋਇਨ ਅਤੇ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਕੀਤਾ ਕਾਬੂ
Publish Date: Sun, 03 May 2026 06:52 PM (IST)
Updated Date: Mon, 04 May 2026 04:12 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ: ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 2 ਗ੍ਰਾਮ ਹੈਰੋਇਨ ਅਤੇ ਹੈਰੋਇਨ ਦੀ ਸਮੱਗਰੀ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਗਸ਼ਤ ਦੌਰਾਨ ਇਤਲਾਹ ਮਿਲੀ ਕਿ ਦੋਸ਼ੀਅਨ ਬਲਕਾਰ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਮੇਘਾ ਰਾਏ ਉਤਾੜ, ਵਿਕਰਮਜੀਤ ਸੇਠੀ ਪੁੱਤਰ ਸੁਰਿੰਦਰ ਕੁਮਾਰ ਸੇਠੀ ਵਾਸੀ ਮੁਕਤਸਰ ਰੋਡ ਗੁਰੂਹਰਸਹਾਏ ਅਤੇ ਕ੍ਰਿਸ਼ ਪੁੱਤਰ ਬਲਵਿੰਦਰ ਸਿੰਘ ਵਾਸੀ ਬਸਤੀ ਗੁਰੂ ਕਰਮ ਸਿੰਘ ਵਾਲੀ ਹੈਰੋਇਨ ਦਾ ਸੇਵਨ ਕਰਨ ਅਤੇ ਵੇਚਣ ਦੇ ਆਦੀ ਹਨ ਤੇ ਅੱਜ ਵੀ ਨੇੜੇ ਸਤਿਸੰਗ ਘਰ ਗੋਬਿੰਦਗੜ੍ਹ ਪਾਸ ਬੈਠੇ ਹੈਰੋਇਨ ਦਾ ਸੇਵਨ ਕਰ ਰਹੇ ਹਨ ਤੇ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ, ਜੇਕਰ ਇਨ੍ਹਾਂ ’ਤੇ ਹੁਣੇ ਛਾਪੇਮਾਰੀ ਕੀਤੀ ਜਾਵੇ ਤਾ ਇਹ ਹੈਰੋਇਨ ਸਮੇਤ ਕਾਬੂ ਆ ਸਕਦੇ ਹਨ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ’ਤੇ ਛਾਪੇਮਾਰੀ ਕੀਤੀ ਤਾਂ ਬਗੀਚਾ ਸਿੰਘ, ਵਿਕਰਮਜੀਤ ਸੇਠੀ ਅਤੇ ਕ੍ਰਿਸ਼ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 2 ਗ੍ਰਾਮ ਹੈਰੋਇਨ, ਇਕ ਲਾਈਟਰ, ਇਕ ਸਿਲਵਰ ਪੰਨੀ ਜਿਸ ਨੂੰ ਸੜੀ ਹੋਈ ਹੈਰੋਇਨ ਲੱਗੀ ਹੋਈ, ਇਕ 10 ਰੁਪਏ ਦਾ ਨੋਟ ਪਾਇਪਨੁਮਾ ਬਰਾਮਦ ਕੀਤਾ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।