12 ਗ੍ਰਾਮ ਹੈਰੋਇਨ ਸਮੇਤ 3 ਕਾਬੂ, ਮਾਮਲਾ ਦਰਜ
12 ਗ੍ਰਾਮ ਹੈਰੋਇਨ ਸਮੇਤ 3 ਕਾਬੂ, ਮਾਮਲਾ ਦਰਜ
Publish Date: Thu, 07 May 2026 03:44 PM (IST)
Updated Date: Fri, 08 May 2026 04:03 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ: ਥਾਣਾ ਲੱਖੋਕੇ ਬਹਿਰਾਮ ਅਤੇ ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਤਿੰਨ ਵਿਅਕਤੀਆਂ ਨੂੰ 12 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਥਾਣਾ ਲੱਖੋਕੇ ਬਹਿਰਾਮ ਦੇ ਐੱਸਆਈ ਮੁਕੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਇਕ ਵਿਅਕਤੀ ਸ਼ਹਿਬਾਜ਼ ਸਿੰਘ ਉਰਫ ਗੱਗੂ ਪੁੱਤਰ ਸੁਰਜੀਤ ਸਿੰਘ ਵਾਸੀ ਨਵਾਂ ਕਿਲਾ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਗੁਰੂਹਰਸਹਾਏ ਪੁਲਿਸ ਦੇ ਐੱਸਆਈ ਸੁਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਖਾਸ ਮੁਖਬਰੀ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਰਿੰਕੂ ਪੁੱਤਰ ਮੰਗਤ ਸਿੰਘ ਵਾਸੀ ਪਿੰਡ ਗੁੱਦੜ ਪੰਜ ਗਰਾਈਂ (ਮੂਸੇਵਾਲਾ) ਅਤੇ ਅਰਸ਼ਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਅਲਫੂ ਕੇ ਜੋ ਹੈਰੋਇਨ ਵੇਚਣ ਦੇ ਆਦੀ ਹਨ ਤੇ ਅੱਜ ਵੀ ਇਹ ਸਮਾਧ ਕਬਰਸਤਾਨ ਗੁਰੂਹਰਸਹਾਏ ਪਾਸ ਬੈਠੇ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ। ਜੇ ਇਨ੍ਹਾਂ ’ਤੇ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਇਹ ਹੈਰੋਇਨ ਸਮੇਤ ਕਾਬੂ ਆ ਸਕਦੇ ਹਨ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ’ਤੇ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਤੇ ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।