129 ਗ੍ਰਾਮ ਹੈਰੋਇਨ ਸਮੇਤ 3 ਗ੍ਰਿਫ਼ਤਾਰ
129 ਗ੍ਰਾਮ ਹੈਰੋਇਨ ਸਮੇਤ 3 ਗ੍ਰਿਫਤਾਰ
Publish Date: Thu, 30 Apr 2026 03:22 PM (IST)
Updated Date: Thu, 30 Apr 2026 03:52 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 129 ਗ੍ਰਾਮ ਹੈਰੋਇਨ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਆਰਿਫ ਕੇ ਪੁਲਿਸ ਦੇ ਐੱਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਅਟਾਰੀ ਤੋਂ ਲਿੰਕ ਸੜਕ ਰਾਹੀਂ ਪਿੰਡ ਗੈਂਦੜ ਨੂੰ ਜਾ ਰਹੀ ਸੀ ਤਾਂ ਪੁਲਿਸ ਪਾਰਟੀ ਨਹਿਰ ਦੇ ਪੁਲ ਕੋਲ ਪੁੱਜੀ ਤਾਂ ਸਾਹਮਣੇ ਤੋਂ ਇਕ ਨੌਜਵਾਨ ਇੰਦਰ ਪੁੱਤਰ ਜੱਗਾ ਵਾਸੀ ਪਿੰਡ ਕੁੰਡੇ ਪੈਦਲ ਆਉਂਦਾ ਵਿਖਾਈ ਦਿੱਤਾ, ਜਿਸ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰ ਕੇ ਉਸ ਕੋਲੋਂ ਸੁੱਟੇ ਹੋਏ ਮੋਮੀ ਪਾਰਦਰਸ਼ੀ ਲਿਫਾਫਾ ਨੂੰ ਚੁਕਵਾ ਕੇ ਚੈੱਕ ਕੀਤਾ ਤਾਂ ਉਸ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਕੁੱਲਗੜ੍ਹੀ ਪੁਲਿਸ ਦੇ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਗਸ਼ਤ ਕਰਦੀ ਹੋਈ ਪਿੰਡ ਨੂਰਪੁਰ ਸੇਠਾਂ ਚਰਚ ਤੋਂ ਥੋੜ੍ਹਾ ਅੱਗੇ ਪੁੱਜੇ ਤਾਂ ਨਹਿਰ ਦੀ ਕੱਸੀ ਦੇ ਸੱਜੇ ਪਾਸੇ ਇਕ ਨੌਜਵਾਨ ਬੈਠਾ ਵਿਖਾਈ ਦਿੱਤਾ, ਜੋ ਪੁਲਿਸ ਦੀ ਗੱਡੀ ਨੂੰ ਵੇਖ ਕੇ ਇਕਦਮ ਘਬਰਾ ਕੇ ਮੌਕੇ ਤੋਂ ਖਿਸਕਣ ਲੱਗਾ ਤਾਂ ਉਸ ਨੂੰ ਪੁਲਿਸ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ ਤੇ ਉਸ ਦੀ ਤਲਾਸ਼ੀ ਲੈਣ ਤੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਮੱਲਾਂਵਾਲਾ ਪੁਲਿਸ ਦੇ ਸਹਾਹਿਕ ਥਾਣੇਦਾਰ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸੁੱਧ ਸਿੰਘ ਵਾਲਾ ਕੋਲ ਪੁੱਜੀ ਤਾਂ ਇਕ ਮੋਨਾ ਨੌਜਵਾਨ ਪਤਰਸ ਪੁੱਤਰ ਜੱਗਾ ਵਾਸੀ ਬਸਤੀ ਚੰਦੇ ਵਾਲੀ ਕਾਮਲ ਵਾਲਾ ਖੁਰਦ ਮੱਲਾਂਵਾਲਾ ਪੁਲਿਸ ਪਾਰਟੀ ਨੂੰ ਵੇਖ ਕੇ ਭੱਜਣ ਲੱਗਾ ਤਾਂ ਉਸ ਨੂੰ ਪੁਲਿਸ ਪਾਰਟੀ ਵੱਲੋਂ ਕੀਤਾ ਕੀਤਾ ਗਿਆ ਤੇ ਉਸ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।